ਗਵਰਨਰ ਪੰਜਾਬ ਸ੍ਰੀ ਕਟਾਰੀਆ ਕਰਨਗੇ ਸ਼ਮੂਲੀਅਤ
ਮੋਹਾਲੀ 10 ਜੂਨ : ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵੱਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਾਨ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਵਿਖੇ ਸੂਬਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸੈਮੀਨਾਰ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਾਊਂਡੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਸਹਿਯੋਗੀ ਸੰਸਥਾ -ਸ਼੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਨੇ ਦੱਸਿਆ ਸਵੇਰੇ 11:30 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਇਸ ਸੂਬਾ ਪੱਧਰੀ ਸੈਮੀਨਾਰ ਦੇ ਦੌਰਾਨ ਮੁੱਖ ਮਹਿਮਾਨ ਵਜੋਂ ਮਾਣਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਸ਼ਮੂਲੀਅਤ ਕਰਨਗੇ, ਜਦਕਿ ਸੈਮੀਨਾਰ ਦੇ ਦੌਰਾਨ ਵਿਸ਼ੇਸ਼ ਬੁਲਾਰਿਆਂ ਵਜੋਂ ਡਾਕਟਰ ਕੁਵਰਵਿਜੇ ਪ੍ਰਤਾਪ ਸਿੰਘ -ਸਾਬਕਾ ਆਈ.ਪੀ.ਐਸ. ਅਧਿਕਾਰੀ, ਡਾਕਟਰ ਕੁਲਦੀਪ ਅਗਨੀਹੋਤਰੀ- ਸਾਬਕਾ ਵਾਈਸ ਚਾਂਸਲਰ- ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ, ਬੀਬੀ ਪਰਮਜੀਤ ਕੌਰ ਲਾਂਡਰਾਂ- ਸਾਬਕਾ ਚੇਅਰਮੈਨ ਪੰਜਾਬ ਰਾਜ ਮਹਿਲਾ ਕਮਿਸ਼ਨ- ਭਗਤ ਕਬੀਰ ਜੀ ਦੇ ਜੀਵਨ ਅਤੇ ਸਿਖਿਆਵਾਂ ਸਬੰਧੀ ਆਪਣੇ ਵਿਚਾਰ ਪੇਸ਼ ਕਰਨਗੇ ,ਜਦਕਿ ਵਿਸ਼ੇਸ਼ ਸਮਾਗਮ ਦੇ ਦੌਰਾਨ ਸਤਨਾਮ ਸਿੰਘ ਸੰਧੂ -ਮੈਂਬਰ ਰਾਜ ਸਭਾ ਸਮਾਗਮ ਦਾ ਉਦਘਾਟਨ ਕਰਨਗੇ, ਇਸੇ ਤਰ੍ਹਾਂ ਵਿਸ਼ੇਸ਼ ਮਹਿਮਾਨਾਂ ਵਜੋਂ ਕਿਰਨਵੀਰ ਸਿੰਘ ਕੰਗ ਮੁਖੀ -ਦਰਦ ਪੰਜਾਬ ਦਾ , ਰਛਪਾਲ ਸਿੰਘ ਧਾਲੀਵਾਲ -ਪ੍ਰੈਜੀਡੈਂਟ ਚੰਡੀਗੜ੍ਹ ਗਰੁੱਪ ਆਫ ਕਾਲਜਸ, ਸ਼ਮੂਲੀਅਤ ਕਰਨਗੇ.


No comments:
Post a Comment