SBP GROUP

SBP GROUP

Search This Blog

Total Pageviews

Monday, June 16, 2025

ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ

ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੂਨ : ਆਮ ਆਦਮੀ ਕਲੀਨਿਕਾਂ ਵਿਚ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਸਬੰਧੀ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਚ ਤੈਨਾਤ ਮੈਡੀਕਲ ਅਫ਼ਸਰਾਂ ਦੀ ਸਥਾਨਕ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਇਕ ਦਿਨਾ ਸਿਖਲਾਈ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

    “ਇੰਟੇਗ੍ਰੇਸ਼ਨ ਆਫ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਐਟ ਆਮ ਆਦਮੀ ਕਲੀਨਿਕ” ਵਿਸ਼ੇ ‘ਤੇ ਹੋਈ ਟਰੇਨਿੰਗ ਦੌਰਾਨ ਅਪਣੇ ਸੰਬੋਧਨ ’ਚ ਸ੍ਰੀਮਤੀ ਕੋਮਲ ਮਿੱਤਲ ਨੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਹੀ ਗਰਭਵਤੀ ਔਰਤਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਵਿਸ਼ੇ ’ਤੇ ਮੈਡੀਕਲ ਅਧਿਕਾਰੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।



ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਉਪਲਬਧ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਗਰਭਵਤੀ ਔਰਤਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਦਿਤੀ ਜਾ ਰਹੀ ਟਰੇਨਿੰਗ ਦਾ ਮੰਤਵ ਇਹੋ ਹੈ ਕਿਉਂਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਫੈਮਿਲੀ ਪਲਾਨਿੰਗ ਸੁਮਨ, ਪੋਸਟ ਨੇਟਲ ਕੇਅਰ, ਐਚਆਈਵੀ ਬਾਰੇ ਵੀ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨਾ ਹੈ। 

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਨੋਡਲ ਅਫ਼ਸਰ ਆਮ ਆਦਮੀ ਕਲੀਨਿਕ ਡਾ. ਰੇਨੂੰ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 


No comments:


Wikipedia

Search results

Powered By Blogger