SBP GROUP

SBP GROUP

Search This Blog

Total Pageviews

Friday, June 13, 2025

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਜੂਨ : ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ 'ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ 'ਤੇ ਵੀ ਸਿਹਤਮੰਦ ਹੁੰਦੇ ਹਾਂ। ਅਸੀਂ ਤੰਦਰੁਸਤ ਹੋ ਜਾਂਦੇ ਹਾਂ ਅਤੇ ਸਾਡੇ ਮਨ ਨੂੰ ਅੰਦਰੋਂ ਸ਼ਾਂਤੀ ਮਿਲਦੀ ਹੈ। ਯੋਗ ਸਰੀਰ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।


    ਉਨ੍ਹਾਂ ਕਿਹਾ ਕਿ ਯੋਗ ਨਾਲ ਜੁੜਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਿਹੀ ਯੋਜਨਾ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਵੇਗਾ। 

    ਪ੍ਰਤਿਮਾ ਡਾਵਰ ਨੇ ਇਹ ਵੀ ਦੱਸਿਆ ਕਿ ਲੋਕਾਂ ਨੇ ਦੱਸਿਆ ਕਿ ਉਹ ਘਰੇਲੂ ਔਰਤਾਂ ਹਨ ਅਤੇ ਉਨ੍ਹਾਂ ਦਾ ਸਾਰਾ ਦਿਨ ਸਿਰਫ਼ ਘਰੇਲੂ ਕੰਮਾਂ ਤੱਕ ਸੀਮਤ ਸੀ। ਉਹ ਆਪਣੇ ਲਈ ਸਮਾਂ ਨਹੀਂ ਕੱਢ ਸਕਦੀਆਂ ਸਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ  ਮਾਨ ਨੇ ਮੁਫ਼ਤ ਯੋਗਾ ਕਲਾਸਾਂ ਦੀ ਮੁਹਿੰਮ ਸ਼ੁਰੂ ਕੀਤੀ ਹੈ, ਤਾਂ ਉਨ੍ਹਾਂ ਨੇ ਯੋਗਾ ਕਲਾਸਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ। ਜਦੋਂ ਤੋਂ ਉਨ੍ਹਾਂ ਨੇ ਯੋਗਾ ਕਲਾਸਾਂ ਵਿੱਚ ਜਾਣਾ ਸ਼ੁਰੂ ਕੀਤਾ ਹੈ, ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਬਦਲ ਗਈ ਹੈ, ਉਨ੍ਹਾਂ ਨੂੰ ਕਈ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਅਤੇ ਉਨ੍ਹਾਂ ਨੂੰ ਯੋਗਾ ਕਲਾਸ ਵਿੱਚ ਆ ਕੇ ਬਹੁਤ ਚੰਗਾ ਮਹਿਸੂਸ ਹੁੰਦਾ ਹੈ, ਅਤੇ ਸਰੀਰ ਵੀ ਪਹਿਲਾਂ ਨਾਲੋਂ ਜ਼ਿਆਦਾ ਊਰਜਾਵਾਨ ਹੈ। ਉਨ੍ਹਾਂ ਦਾ ਕਹਿਣਾ  ਹੈ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੰਨਾ ਵੱਡਾ ਬਦਲਾਅ ਆਵੇਗਾ। ਇਸ ਬਦਲਾਅ ਲਈ ਉਹ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

No comments:


Wikipedia

Search results

Powered By Blogger