SBP GROUP

SBP GROUP

Search This Blog

Total Pageviews

Monday, June 16, 2025

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਮਿਤੀ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣੇ ਹਨ।

   ਉਨ੍ਹਾਂ ਦੱਸਿਆ ਕਿ ਬੀ.ਐਲ.ਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸਕੱਤਰ ਵੱਲੋਂ ਭਰਿਆ ਜਾਣਾ ਹੈ। ਇਸ ਪ੍ਰੋਫਾਰਮੇ ਵਿੱਚ ਪ੍ਰਧਾਨ/ਸਕੱਤਰ ਜ਼ਿਲ੍ਹਾ/ਹਲਕਾ ਪੱਧਰ ਤੇ ਬੀ.ਐਲ.ਏ ਨਿਯੁਕਤ ਕਰਨ ਲਈ ਅਧਿਕਾਰਿਤ ਵਿਅਕਤੀ ਦੀ ਨਿਯੁਕਤੀ ਕਰੇਗਾ। ਬੀ.ਐਲ.ਏ-1 ਪ੍ਰੋਫਾਰਮੇ ਵਿੱਚ ਨਿਯੁੱਕਤ ਕੀਤੇ ਗਏ ਅਧਿਕਾਰਿਤ ਵਿਅਕਤੀ ਵੱਲੋਂ ਬੀ.ਐਲ.ਏ-2 ਪ੍ਰੋਫਾਰਮਾ ਭਰਕੇ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜਿਸ ਵਿੱਚ ਉਹ ਬੂਥ ਲੈਵਲ ਤੇ ਬੀ.ਐਲ.ਏ ਦੀ ਨਿਯੁੱਕਤੀ ਕਰੇਗਾ।


    ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ. 6 ਵੋਟਰ ਸੂਚੀ ਵਿੱਚ ਨਵੀਂ ਰਜਿਸਟ੍ਰੇਸ਼ਨ ਲਈ, ਫਾਰਮ ਨੰ. 6 ਏ ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ (ਐਨ.ਆਰ.ਆਈ) ਨੂੰ ਸ਼ਾਮਲ ਕਰਨ ਲਈ, ਫਾਰਮ ਨੰ. 7 ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਾਮਾਂ ਤੇ ਜੇਕਰ ਇਤਰਾਜ ਹੈ ਜਾਂ ਕੋਈ ਨਾਮ ਕਟਵਾਉਣ ਲਈ, ਫਾਰਮ ਨੰ. 8  ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਲਈ, ਇੱਕ ਹਲਕੇ ਵਿੱਚੋਂ ਦੂਜੇ ਹਲਕੇ ਵਿੱਚ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ, ਮੌਜੂਦਾ ਹਲਕੇ ਅੰਦਰ ਰਿਹਾਇਸ਼ ਬਦਲਣ ਲਈ ਅਤੇ ਡੁਪਲੀਕੇਟ ਵੋਟਰ ਕਾਰਡ ਲਈ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

    ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਜਿਹੜੇ ਪੋਲਿੰਗ ਸਟੇਸ਼ਨ ਤੇ 1200 ਤੋਂ ਵੱਧ ਵੋਟਾਂ ਬਣੀਆਂ ਹੋਇਆ ਹਨ, ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ।

     ਮੀਟਿੰਗ ਵਿੱਚ ਸ੍ਰੀ ਜਸਵੀਰ ਲਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਹਰਕੇਸ਼ ਚੰਦ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਅਨਿਲ ਕੁਮਾਰ, ਭਾਰਤੀ ਜਨਤਾ ਪਾਰਟੀ, ਸ੍ਰੀ ਰਾਧੇ ਸ਼ਿਆਮ, ਭਾਰਤੀ ਜਨਤਾ ਪਾਰਟੀ, ਸ੍ਰੀ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਸੁਰਇੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਬਹਾਦਰ ਸਿੰਘ, ਆਮ ਆਦਮੀ ਪਾਰਟੀ, ਸ੍ਰੀ ਰਜਿੰਦਰ ਪ੍ਰਸ਼ਾਦ ਸ਼ਰਮਾ, ਆਮ ਆਦਮੀ ਪਾਰਟੀ,  ਸ੍ਰੀ ਹਰਕਾਦਾਸ ਧਾਲੀਵਾਲ, ਬਹੁਜਨ ਸਮਾਜ ਪਾਰਟੀ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ ਅਤੇ ਸ੍ਰੀ ਸੁਰਿੰਦਰ ਕੁਮਾਰ, ਚੋਣ ਕਾਨੂੰਗੋ, ਡੇਰਾ ਬੱਸੀ ਹਾਜ਼ਰ ਸਨ।

No comments:


Wikipedia

Search results

Powered By Blogger