ਕਿਹਾ, ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ
ਐੱਸ.ਏ.ਐੱਸ ਨਗਰ, 02 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ।
ਇਸ ਦੌਰਾਨ ਹਲਕਾ ਵਿਧਾਇਕ ਮੋਹਾਲੀ, ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਨਗਾਰੀ, ਗੀਗਾ ਮਾਜਰਾ, ਮਿੱਢੇ ਮਾਜਰਾ ਅਤੇ ਦੈੜੀ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਹਨਾਂ ਔਰਤਾਂ ਤੇ ਨੌਜਵਾਨਾਂ ਅੰਦਰ ਜੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਅੰਦਰੂਨੀ ਤਾਕਤ ਨੂੰ ਪਛਾਣ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਅਤੇ ਨੌਜੁਆਨ ਪੀੜ੍ਹੀ ਵਾਸਤੇ ਵਡਮੁੱਲੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰ ਰਹੀ ਹੈ, ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿਹਾ ਹੁਣ ਪਿੰਡ ਪੱਧਰ `ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।
ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ, ਹਰਜੋਤ ਸਿੰਘ, ਨਾਇਬ ਤਹਿਸੀਲਦਾਰ, ਹਰਸਿਮਰਨ ਸਿੰਘ ਬੱਲ, ਡੀ.ਐਸ.ਪੀ., ਧਨਵੰਤ ਸਿੰਘ ਰੰਧਾਵਾ, ਬੀ.ਡੀ.ਪੀ.ਓ.,ਜਸਪਾਲ ਸਿੰਘ, ਜੇ.ਈ., ਸਿਮਰਨ ਸਿੰਘ, ਐਸ.ਐਚ.ਓ. ਸੋਹਾਣਾ, ਜਗਤਾਰ ਸਿੰਘ, ਸਰਪੰਚ, ਪਿੰਡ ਨਗਾਰੀ, ਸਤਨਾਮ ਸਿੰਘ ਸਰਪੰਚ, ਪਿੰਡ, ਗੀਗਾ ਮਾਜਰਾ, ਮਲਕੀਤ ਕੌਰ, ਸਰਪੰਚ, ਪਿੰਡ ਮਿੱਢੇ ਮਾਜਰਾ, ਰਣਜੀਤ ਕੌਰ, ਸਰਪੰਚ, ਪਿੰਡ ਦੈੜੀ, ਅਵਤਾਰ ਸਿੰਘ ਮੌਲੀ, ਬਲਜੀਤ ਸਿੰਘ ਦੈੜੀ, ਡਾ. ਕੁਲਦੀਪ ਸਿੰਘ, ਭੁਪਿੰਦਰ ਸਿੰਘ, ਆਰ.ਪੀ.ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਅਕਬਿੰਦਰ ਸਿੰਘ ਗੋਸਲ, ਆਰ.ਐਸ.ਢਿੱਲੋਂ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਰਡੀਨੇਟਰ, ਯੁੱਧ ਨਸ਼ਿਆਂ ਵਿਰੁੱਧ, ਸੰਨੀ ਮੌਲੀ, ਕਰਮਜੀਤ ਗਿਰ, ਬਲਾਕ ਪ੍ਰਧਾਨ ਲੱਕੀ ਨਗਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਵੀ ਹਾਜ਼ਰ ਸਨ।
No comments:
Post a Comment