SBP GROUP

SBP GROUP

Search This Blog

Total Pageviews

Monday, June 16, 2025

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

ਕੈਂਪਾ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੂਨ : ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਹੋਟਲ ਲੋਰਡਜ਼ ਇੰਨ ਜ਼ੀਰਕਪੁਰ, ਫੇਜ਼-5 ਦੀ ਮਾਰਕੀਟ ਅਤੇ ਮੈਟਰੋ ਸਿਟੀ, ਜ਼ੀਰਕਪੁਰ ਵਿਖੇ ਸਵੈ-ਇੱਛੁੱਕ ਖੂਨਦਾਨ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ ਕੀਤਾ ਗਿਆ।



     ਸ੍ਰੀ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਨੇ ਕੈਂਪ ਦੌਰਾਨ ਖੂਨਦਾਨੀਆਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਦੱਸਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕੋਈ ਕਮਜੋਰੀ ਨਹੀ ਆਉਂਦੀ, ਬਲਕਿ ਹਰ ਕਿਸੇ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮੱਦਦ ਦੇ ਨਾਲ ਨਾਲ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨ ਵਰਗਾ ਨੇਕ ਕਾਰਜ ਮਹਾਨ ਸੇਵਾ ਵਿੱਚ ਆਉਂਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋਂ ਹੀ ਉਸਦੀ ਇੱਛਾ ਅਨੁਸਾਰ ਲਿਆ ਜਾ ਸਕਦਾ ਹੈ।

    ਕੈਂਪ ਦੌਰਾਨ ਖੂਨਦਾਨੀਆਂ ਨੂੰ ਬੈਜ ਲਗਾਏ ਗਏ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

    ਅੰਤ ਵਿੱਚ ਸਕੱਤਰ ਸ੍ਰੀ ਹਰਬੰਸ ਸਿੰਘ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਲਈ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ। ਰੈਡ ਕਰਾਸ ਸ਼ਾਖਾ ਸੰਸਥਾ/ਐਨ.ਜੀ.ਓ. ਦੀ ਮਦਦ ਕਰਨ ਲਈ ਹਮੇਸ਼ਾਂ ਤਤਪਰ ਰਹੇਗੀ।

No comments:


Wikipedia

Search results

Powered By Blogger