ਮੋਹਾਲੀ, 13 ਜੂਨ : ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦਾ ਹਰ ਮੈਂਬਰ ਸ਼੍ਰੀਮਤੀ ਸੋਨੀਆ ਗਾਂਧੀ ਜੀ ਰਾਹੁਲ ਗਾਂਧੀ ਜੀ ਪੰਜਾਬ ਪ੍ਰਧਾਨ ਅਮਨਿੰਦਰ ਸਿੰਘ ਰਾਜਾ ਵੜਿੰਗ ਜੀ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰੇਗਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ।
ਇਹਨਾਂ ਵਿਚਾਰ ਦਾ ਪ੍ਰਗਟਾਵਾ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਉਪ ਚੇਅਰਮੈਨ ਮਨਦੀਪ ਸਿੰਘ ਨੇ ਮੋਹਾਲੀ ਵਿਖੇ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਕਿਹਾ ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਸਰਕਾਰ ਦਾ ਰਾਜ ਲਿਆਉਣ ਲਈ ਉਹ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਸਰਕਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ।
ਮਨਦੀਪ ਸਿੰਘ ਉਪ ਚੇਅਰਮੈਨ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਪੰਜਾਬ ਦੇ ਚੇਅਰਮੈਨ ਬਲਵੀਰ ਸਿੰਘ ਕੇਪੀ ਯੂਨੀਅਨ ਦੇ ਮੈਂਬਰਾਂ ਦੇ ਨਾਲ ਲੁਧਿਆਣਾ ਜਿਮਨੀ ਚੋਣ ਵਿੱਚ ਭਾਰਤ ਭੂਸ਼ਣ ਆਸ਼ੂ ਜੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਛੋਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਅਤੇ ਪ੍ਰਸ਼ਾਸਨ ਦੀ ਲੁਧਿਆਣਾ ਜਿਮਨੀ ਚੋਣ ਬਿਨਾਂ ਕਿਸੇ ਰੁਕਾਵਟ ਦੇ ਕਰਵਾਉਣ ਵਿੱਚ ਮਦਦ ਕਰਨ। ਰਾਜਨੀਤਿਕ ਚਾਲਾਂ ਤੋਂ ਉੱਪਰ ਉੱਠਣਾ ਚਾਹੀਦਾ ਹੈ ਅਤੇ ਇੱਕ ਸਾਫ਼-ਸੁਥਰੀ ਚੋਣ ਪ੍ਰਕਿਰਿਆ ਨੂੰ ਪੂਰਾ ਕਰਨ ਦੇਣਾ ਚਾਹੀਦਾ ਹੈ।


No comments:
Post a Comment