SBP GROUP

SBP GROUP

Search This Blog

Total Pageviews

Monday, June 2, 2025

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ : ਭਾਰਤੀ ਖੇਤੀ ਖੋਜ ਪਰਿਸ਼ਦ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਨਵੀਂ ਦਿੱਲੀ ਦੁਆਰਾ ਚਲਾਏ ਜਾ ਰਹੇ 15 ਦਿਨੀਂ ਦੇਸ਼ ਵਿਆਪੀ ਪਹਿਲਕਦਮੀ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਪੰਜਵੇਂ ਦਿਨ ਅੱਜ ਪਿੰਡ ਕੰਬਾਲਾ, ਕੰਡਾਲਾ, ਨਡਿਆਲੀ, ਮਗਰ, ਨੱਗਲ ਫੈਜ਼ਗੜ੍ਹ ਅਤੇ ਰੰਗੀਆਂ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਨੇ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਏ।


 ਪ੍ਰੋਗਰਾਮ ਦੌਰਾਨ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਨਤਮ ਤਕਨੀਕਾਂ ਅਤੇ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।

 ਡਾ. ਹਰਮੀਤ ਕੌਰ ਅਤੇ ਡਾ. ਮੁਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਮਿੱਟੀ ਦੀ ਜਾਂਚ, ਜੈਵਿਕ ਖੇਤੀ, ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਅਤੇ ਸਬਜ਼ੀਆਂ ਬਾਰੇ ਦੱਸਿਆ। ਡਾ. ਪਾਰੁਲ ਗੁਪਤਾ ਨੇ ਦੁੱਧ ਅਤੇ ਰਿਵਾਇਤੀ ਅਨਾਜਾਂ ਦੇ ਮੁੱਲ ਵਰਧਕ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਲਗੁਲ ਸਿੰਘ ਨੇ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਅਤੇ ਮੱਛੀ ਪਾਲਣ ਨਾਲ ਸੰਬੰਧਿਤ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਧਿਕਾਰੀ ਡਾ. ਗੁਰਦਿਆਲ ਕੁਮਾਰ ਅਤੇ ਡਾ. ਮਨਦੀਪ ਕੌਰ ਅਤੇ ਸਹਾਇਕ ਖੇਤੀਬਾੜੀ ਇੰਸਪੈਕਟਰ ਡਾ. ਰੁਪਿੰਦਰ ਕੌਰ ਨੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸੰਬੰਧਿਤ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

No comments:


Wikipedia

Search results

Powered By Blogger