SBP GROUP

SBP GROUP

Search This Blog

Total Pageviews

Showing posts with label Chandigarh News. Show all posts
Showing posts with label Chandigarh News. Show all posts

ਮਾਝੇ 'ਚ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਪ੍ਰਮੁੱਖ ਨੇਤਾ 'ਆਪ' 'ਚ ਸ਼ਾਮਲ ਹੋਏ

ਚੰਡੀਗੜ੍ਹ, 19 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਮਾਝਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮਾਝੇ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਅਤੇ ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ,ਜੋ ਜੱਗਾ ਮਜੀਠਾ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੋਰ ਤੇ  ਜੱਗਾ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।


ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ।ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ।  ਉਨ੍ਹਾਂ ਨੇ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ।  3 ਦਹਾਕਿਆਂ ਤੋਂ ਵੱਧ ਦਾ ਰਾਜਨੀਤਿਕ ਕੈਰੀਅਰ ਅਤੇ ਤਜ਼ਰਬਾ ਹੋਣ ਕਾਰਨ ਉਨ੍ਹਾਂ ਦੀ ਮਜੀਠਾ ਵਿੱਚ ਬਹੁਤ ਚੰਗੀ ਪਕੜ ਅਤੇ ਪ੍ਰਭਾਵ ਹੈ।

ਸੂਬੇ 'ਚ ਨਗਰ ਨਿਗਮ ਚੋਣਾਂ ਅਤੇ ਅਗਲੀ ਵਾਰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਵੱਡੇ ਨੇਤਾ ਅਤੇ ਪ੍ਰਮੁੱਖ ਹਸਤੀਆਂ ਦਾ ਰੁਖ ਆਮ ਆਦਮੀ ਪਾਰਟੀ ਵੱਲ ਹੋ ਰਿਹਾ ਹੈ।  ਜੱਗਾ ਮਜੀਠਾ ਦਾ 'ਆਪ' 'ਚ ਸਵਾਗਤ ਕਰਨ ਤੋਂ ਬਾਅਦ  ਮੁਖਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਖੁਸ਼ ਹਨ। 
ਉਨ੍ਹਾਂ ਕਿਹਾ ਕਿ ਅਸੀਂ ਸੂਬੇ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਹੜੇ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਹੈ।  ਮਾਨ ਨੇ ਕਿਹਾ ਕਿ ਪਾਰਟੀ ਦੇਸ਼ ਦੇ ਕੋਨੇ-ਕੋਨੇ ਵਿਚ ਦਿਨੋ-ਦਿਨ ਮਜ਼ਬੂਤ ​​ਹੋ ਰਹੀ ਹੈ।

ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ- ਆਪ

                        ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ  ਸਰਕਾਰੀ ਸੁਰੱਖਿਆ ਦਿੱਤੀ- ਆਪ


 ਮਾਨ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਜਾਲ ਵਿਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ - ਮਲਵਿੰਦਰ ਸਿੰਘ ਕੰਗ


 ਵਿਰੋਧੀ ਧਿਰਾਂ ਨੂੰ ਕੰਗ ਦਾ ਜਵਾਬ, ਕਿਹਾ-ਪੰਜਾਬੀ ਕੋਈ ਵੀ ਕੰਮ ਸ੍ਰੀ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਹੀ ਸ਼ੁਰੂ ਕਰਦੇ ਹਨ


 ਕਿਹਾ, ਅਕਾਲੀ ਦਲ ਬਾਦਲ ਨੂੰ ਲੱਗਦਾ ਹੈ ਜਿਵੇਂ ਦਰਬਾਰ ਸਾਹਿਬ 'ਤੇ ਸਿਰਫ ਉਨਾਂ ਦਾ ਹੱਕ ਹੈ


 ਚੰਡੀਗੜ੍ਹ, 19 ਅਕਤੂਬਰ : 
ਨਸ਼ੇ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ 'ਚ ਨਸ਼ੇ ਨੂੰ ਬੜਾਵਾ ਦਿੱਤਾ ਅਤੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਇਸ ਲਈ ਉਤਸ਼ਾਹਿਤ ਕੀਤਾ ਕਿਉਂਕਿ ਉਸ ਦੇ ਇਸ ਨਾਲ ਵਿੱਤੀ ਹਿੱਤ ਜੁੜੇ ਹੋਏ ਸਨ।



 ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ‘ਚੋਂ ਕੱਢਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਗਿਆ।  ਇਸ ਦੌਰਾਨ ਪ੍ਰੈੱਸ ਕਾਨਫਰੰਸ ਵਿੱਚ ਮੁੱਖ ਬੁਲਾਰੇ ਕੰਗ ਦੇ ਨਾਲ ਪਾਰਟੀ ਦੇ ਬੁਲਾਰੇ ਬੱਬੀ ਬਾਦਲ ਅਤੇ ਬਿਕਰਮਜੀਤ ਪਾਸੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਕਾਨਸੈਪਟ ਇਹ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਸਿਹਤਮੰਦ ਕਿਵੇਂ ਬਣਾਇਆ ਜਾਵੇ।  ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵੱਡੇ ਕਦਮ ਚੁੱਕੇ ਹਨ।  ਚਾਹੇ ਉਹ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ ਜਾਂ ਫਿਰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਅਫਸਰਾਂ ਖਿਲਾਫ ਕਾਰਵਾਈ ਹੋਵੇ।  ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕਈ ਤਰ੍ਹਾਂ ਦੇ ਅਪਰੇਸ਼ਨ ਚਲਾਏ ਹਨ।


ਵਿਰੋਧੀ ਪਾਰਟੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਕੁਝ ਲੋਕ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ, ਪਰ ਉਹ ਦੱਸਣ ਕਿ ਦਰਬਾਰ ਸਾਹਿਬ ਤੋਂ ਸ਼ੁਰੂ ਕਰਨ ਵਿੱਚ ਕੀ ਦਿੱਕਤ ਹੈ?  ਉਨ੍ਹਾਂ ਕਿਹਾ ਕਿ ਪੰਜਾਬੀ ਕੋਈ ਵੀ ਕੰਮ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਹੀ ਸ਼ੁਰੂ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਜਿਹਾ ਹੀ ਕੀਤਾ।


ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਲੱਗਦਾ ਹੈ ਜਿਵੇਂ ਦਰਬਾਰ ਸਾਹਿਬ 'ਤੇ ਸਿਰਫ਼ ਉਨ੍ਹਾਂ ਦਾ ਹੀ ਹੱਕ ਹੈ।  ਇਸ ਵੱਡੇ ਮਿਸ਼ਨ ਦੀ ਸ਼ੁਰੂਆਤ ਦਰਬਾਰ ਸਾਹਿਬ ਤੋਂ ਕੀਤੀ ਗਈ ਸੀ ਤਾਂ ਜੋ ਪ੍ਰਮਾਤਮਾ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਸਰਕਾਰ ਨੂੰ ਹੌਸਲਾ ਤੇ ਹਿੰਮਤ ਦੇਵੇ।


ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।  ਕੰਗ ਨੇ ਪੰਜਾਬ ਦੇ ਨੌਜਵਾਨਾਂ ਅਤੇ ਦੇਸ਼-ਵਿਦੇਸ਼ 'ਚ ਵੱਸਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ 'ਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਮਿਸ਼ਨ 'ਚ ਸਰਕਾਰ ਦਾ ਸਾਥ ਦੇਣ ਅਤੇ ਸਹਿਯੋਗ ਦੇਣ।

ਚੰਡੀਗੜ੍ਹ ਦੇ ਰੇਲਵੇ ਟਰੈਕ ਤੋਂ ਮਿਲੀ ਮਾਸੂਮ ਬੱਚੀ ਦੀ ਲਾਸ਼

 ਚੰਡੀਗੜ੍ਹ, 14 ਜਨਵਰੀ:ਚੰਡੀਗੜ੍ਹ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ 6 ਸਾਲਾ ਮਾਸੂਮ ਬੱਚੀ ਦੀ ਲਾਸ਼ ਰੇਲਵੇ ਟਰੈਕ ਤੋਂ ਮਿਲੀ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਨੇੜੇ ਰੇਲਵੇ ਟਰੈਕ 'ਤੇ 6 ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ 6 ਸਾਲਾ ਮਾਸੂਮ ਬੱਚੀ ਘਰੋਂ ਗੁੰਮ ਹੋ ਗਈ ਸੀ।


ਬੱਚੀ ਦੀ ਲਾਸ਼ ਅੱਜ ਦੁਪਹਿਰੇ ਰੇਲਵੇ ਟਰੈਕ ਨੇੜਿਓਂ ਮਿਲੀ ਹੈ। ਇਸ ਦਾ ਪਤਾ ਚਲਦਿਆਂ ਹੀ ਰੇਲਵੇ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਰੇਲਵੇ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਕਿ ਬਾਲੜੀ ਦੇ ਰਿਸ਼ਤੇਦਾਰ ਵੀ ਘਟਨਾ ਸਥਾਨ 'ਤੇ ਪਹੁੰਚ ਗਏ ਹਨ।

ਸੁਖਦੇਵ ਸਿੰਘ ਢੀਂਡਸਾ ਨੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ

 ਚੰਡੀਗੜ੍ਹ 14 ਜਨਵਰੀ 2023:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਢੀਂਡਸਾ ਨੇ ਕਿਹਾ ਕਿ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੇ ਬੇਹੱਦ ਦੁੱਖ ਹੋਇਆ ਹੈ


ਸੰਤੋਖ ਸਿੰਘ ਚੌਧਰੀ ਜ਼ਮੀਨ ਨਾਲ ਜੁੜੇ ਹੋਏ ਸਿਆਸੀ ਆਗੂ ਸਨ, ਜੋ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਰਹਿੰਦਿਆਂ ਸਮਾਜ ਸੇਵਾ ਕਰ ਰਹੇ ਸਨ।ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ

ਵਿਜੀਲੈਂਸ ਬਿਊਰੋ ਨੇ 2022 'ਚ ਰਿਸ਼ਵਤਖੋਰੀ ਦੇ 129 ਕੇਸਾਂ 'ਚ 172 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕੀਤਾ ਰਿਕਾਰਡ ਕਾਇਮ: ਵਰਿੰਦਰ ਕੁਮਾਰ

 ਚੰਡੀਗੜ, 08 ਜਨਵਰੀ: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਅਤੇ 64 ਆਨਲਾਈਨ ਸ਼ਿਕਾਇਤਾਂ ਦੇ ਅਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਲ ਹਨ। ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ  ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ।

            ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਇੱਕ ਬਹੁਪੱਖੀ ਪਹੁੰਚ ਅਪਣਾਈ ਹੈ ਤਾਂ ਜੋ ਇੱਕ ਰੰਗਲੇ ਤੇ ਸੁਰੱਖਿਅਤ ਪੰਜਾਬ ਦੀ ਸਿਰਜਣਾ ਨੂੰ ਅੰਜਾਮ ਦੇਣ ਦੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਵਾਲੀ ਵਚਨਬੱਧਤਾ ਨੂੰ ਹੋਰ ਦ੍ਰਿੜਤਾ ਪ੍ਰਦਾਨ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਹੋਰਨਾਂ ਵਿਭਾਗਾਂ ਤੋਂ ਇਲਾਵਾ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਪੰਜਾਬ ਪੁਲਿਸ ਦੇ 30 ਮੁਲਾਜ਼ਮ, ਮਾਲ ਵਿਭਾਗ ਦੇ 13, ਬਿਜਲੀ ਵਿਭਾਗ ਦੇ 5 ਅਤੇ ਸਥਾਨਕ ਸਰਕਾਰਾਂ ਵਿਭਾਗ ਦੇ 4 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।



            ਉਨਾਂ ਦੁਹਰਾਇਆ ਕਿ ਭ੍ਰਿਸ਼ਟਾਚਾਰ ਨੂੰ ਹਰ ਰੂਪ ਵਿੱਚ ਖਤਮ ਕਰਨਾ ਅਤੇ ਸੂਬੇ ਦੀ ਸਾਸ਼ਨ ਪ੍ਰਣਾਲੀ ‘ਤੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਲੋਕਾਂ ਨੂੰ ਅੱਗੇ ਆਉਣ ਅਤੇ ਰਾਜ ਦੇ ਜਨਤਕ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਲਾਗੂ ਕਰਨ ਖਾਤਰ, ਮੁੱਖ ਮੰਤਰੀ ਨੇ ਪਿਛਲੇ ਸਾਲ 23 ਮਾਰਚ ਨੂੰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਸੀ, ਜਿਸ ਦੇ ਸਾਕਾਰਤਮਕ ਨਤੀਜੇ ਸਾਹਮਣੇ ਆਏ ਹਨ।

371 ਮੁਲਜਮਾਂ ਖਿਲਾਫ 135 ਅਪਰਾਧਿਕ ਮਾਮਲੇ ਦਰਜ
            ਬਿਊਰੋ ਦੀ ਕਾਰਗੁਜਾਰੀ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 371 ਮੁਲਜਮਾਂ ਵਿਰੁੱਧ 135 ਅਪਰਾਧਿਕ ਕੇਸ ਦਰਜ ਕੀਤੇ ਹਨ, ਜਿਨਾਂ ਵਿੱਚ 35 ਗਜਟਿਡ ਅਫਸਰ, 163 ਨਾਨ-ਗਜਟਿਡ ਅਫਸਰ ਅਤੇ 173 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 139 ਸ਼ੱਕੀ ਵਿਅਕਤੀਆਂ ਵਿਰੁੱਧ 103 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ, ਜਿੰਨਾਂ ਵਿੱਚ 35 ਗਜ਼ਟਿਡ ਅਫਸਰ, 58 ਨਾਨ-ਗਜਟਿਡ ਅਫਸਰ ਅਤੇ 46 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ, ਇੱਕ ਗਜ਼ਟਿਡ ਅਫਸਰ ਅਤੇ ਨਾਨ-ਗਜਟਿਡ ਅਫਸਰ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਕੇਸ ਵੀ ਦਰਜ ਕੀਤੇ ਗਏ।
   
2  ਨਾਨ-ਗਜਟਿਡ ਅਫਸਰਾਂ ਨੂੰ ਸੇਵਾਵਾਂ ਤੋਂ ਬਰਖਾਸਤ ਕੀਤਾ
            ਉਨਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਸਾਰੇ ਰੂਪਾਂ ਪ੍ਰਤੀ ਜੀਰੋ ਟਾਲਰੈਂਸ ਨੀਤੀ ਅਪਣਾਉਂਦੇ ਹੋਏ, ਵੱਖ-ਵੱਖ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਕਾਰਨ 2 ਨਾਨ-ਗਜਟਿਡ ਅਫਸਰਾਂ ਨੂੰ ਉਨਾਂ ਦੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੁਆਰਾ ਉਨਾਂ ਦੀਆਂ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਬਿਊਰੋ ਪਿਛਲੇ ਸਾਲ ਦੌਰਾਨ 39 ਵਿਜੀਲੈਂਸ ਪੜਤਾਲਾਂ ਨੂੰ ਅੰਜਾਮ ਦੇਣ ਵਿੱਚ ਸਫਲਤਾ ਹਾਸਲ ਕੀਤੀ। ਇਸ ਤੋਂ ਇਲਾਵਾ, ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਦੇ ਵੱਖ ਵੱਖ ਤਰੀਕਿਆਂ ਦੀ ਪਛਾਣ ਕਰਨ ਲਈ ਰਾਜ ਦੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼/ਸੁਝਾਅ ਵੀ ਜਾਰੀ ਕੀਤੇ ਸਨ।

ਵਿਸ਼ੇਸ਼ ਅਦਾਲਤਾਂ ਨੇ 30 ਦੋਸ਼ੀਆਂ ਨੂੰ ਸਜਾ ਸੁਣਾਈ

            ਸ੍ਰੀ ਵਰਿੰਦਰ ਕੁਮਾਰ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ 19 ਵੱਖ-ਵੱਖ ਵਿਜੀਲੈਂਸ ਕੇਸਾਂ ਵਿੱਚ ਦੋਸ਼ੀ 2 ਗਜ਼ਟਿਡ ਅਫਸਰ, 18 ਨਾਨ-ਗਜਟਿਡ ਅਫਸਰਾਂ ਅਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਪੰਜ ਸਾਲ ਤੱਕ ਦੀ ਸਜਾ ਸੁਣਾਈ ਹੈ। ਵਿਸ਼ੇਸ਼ ਅਦਾਲਤਾਂ ਨੇ 5, 000 ਤੋਂ 33, 00, 000  ਰੁਪਏ ਦੇ ਵੱਖ-ਵੱਖ ਜੁਰਮਾਨੇ ਵੀ ਲਗਾਏ, ਜੋ ਕੁੱਲ ਰਕਮ  37, 90, 000, ਬਣਦੀ ਹੈ।
           ਉਨਾਂ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਵਿਜੀਲੈਂਸ ਬਿਊਰੋ ਨੇ ਇੱਕ ਰਾਜ ਵਿਆਪੀ ਮੁਹਿੰਮ ਵੀ ਚਲਾਈ ਜਿਸ ਦੌਰਾਨ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਵੀ ਚੁਕਾਈ ਗਈ।    

ਗ੍ਰਿਫਤਾਰ ਕੀਤੇ ਪ੍ਰਮੁੱਖ ਵਿਅਕਤੀਆਂ ਦੇ ਨਾਮ

            ਪ੍ਰਮੁੱਖ ਮਾਮਲਿਆਂ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁਖੀ ਨੇ ਦੱਸਿਆ ਕਿ ਚਾਰ ਸਾਬਕਾ ਮੰਤਰੀ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ, ਸੰਜੇ ਪੋਪਲੀ ਆਈ.ਏ.ਐਸ., ਮੁੱਖ ਵਣਪਾਲ ਪਰਵੀਨ ਕੁਮਾਰ, ਆਈ.ਐਫ.ਐਸ. ਵਣਪਾਲ ਵਿਸ਼ਾਲ ਚੌਹਾਨ, ਆਈ.ਐਫ.ਐਸ., ਅਤੇ ਅਮਿਤ ਚੌਹਾਨ, ਆਈ.ਐਫ.ਐਸ., ਡੀ.ਐਫ.ਓ. ਗੁਰਅਮਨਪ੍ਰੀਤ ਸਿੰਘ, ਠੇਕੇਦਾਰ ਹਰਮਿੰਦਰ ਸਿੰਘ ਹੰਮੀ, ਏ.ਆਈ.ਜੀ. ਅਸ਼ੀਸ਼ ਕਪੂਰ, ਪੀ.ਪੀ.ਐਸ., ਜਨਰਲ ਮੈਨੇਜਰ ਪਨਸਪ ਨਵੀਨ ਕੁਮਾਰ ਗਰਗ, ਜ਼ਿਲਾ ਕਮਾਂਡਰ ਪੰਜਾਬ ਹੋਮ ਗਾਰਡਜ ਸ੍ਰੀਮਤੀ ਨਿਰਮਲਾ ਅਤੇ ਪਲਟੂਨ ਕਮਾਂਡਰ ਅਨਮੋਲ ਮੋਤੀ, ਈਟੀਓ ਸੰਦੀਪ ਸਿੰਘ ਅਤੇ ਠੇਕੇਦਾਰ ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਵਿਰੁੱਧ ਸਾਲ ਦੌਰਾਨ ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ।

ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਮਿਲੀਆਂ 3, 72, 175 ਸ਼ਿਕਾਇਤਾਂ

            ਆਮ ਲੋਕਾਂ ਲਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਸਹੂਲਤ ਦੀ ਸਫਲਤਾ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਉਨਾਂ ਦੱਸਿਆ ਕਿ ਪਿਛਲੇ ਸਾਲ ਕੁੱਲ 3, 72, 175 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 6, 407 ਸ਼ਿਕਾਇਤਾਂ ਆਡੀਓ/ਵੀਡੀਓ ਰਿਕਾਰਡਿੰਗ ਸਮੇਤ 294 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਬਾਰੇ ਪ੍ਰਾਪਤ ਹੋਈਆਂ ਹਨ।

            ਉਨਾਂ ਦੱਸਿਆ ਕਿ ਪ੍ਰਾਪਤ ਹੋਈਆਂ ਆਨਲਾਈਨ ਸ਼ਿਕਾਇਤਾਂ ਦੇ ਅਧਾਰ ‘ਤੇ 26 ਨਾਗਰਿਕਾਂ, 27 ਪੁਲਿਸ ਮੁਲਾਜ਼ਮਾਂ ਅਤੇ 29 ਸਿਵਲ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ 64 ਮੁਕੱਦਮੇ ਦਰਜ ਕੀਤੇ ਗਏ ਜਿਸ ਵਿੱਚ 89 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
            ਇਸ ਤੋਂ ਇਲਾਵਾ 2, 970 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ, ਜੋ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਕੁੱਲ 3, 143 ਸ਼ਿਕਾਇਤਾਂ ਅਪ੍ਰਸੰਗਿਕ, ਜੰਕ ਪੋਸਟਾਂ ਆਦਿ ਪਾਈਆਂ ਗਈਆਂ, ਜੋ ਕਿ ਆਮ ਸਨ।

ਡੇਅਰੀ ਕਿੱਤੇ ਦੀ ਸਿਖਲਾਈ ਪ੍ਰਾਪਤ ਕਰਕੇ ਅਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਆਪਣੀ ਆਮਦਨ ਵਧਾਉ: ਲਾਲਜੀਤ ਸਿੰਘ ਭੁੱਲਰ ਵੱਲੋਂ ਦੁੱਧ ਉਤਪਾਦਕਾਂ ਨੂੰ ਅਪੀਲ

 ਚੰਡੀਗੜ੍ਹ, 08 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਵੱਖੋ-ਵੱਖ ਸਹਾਇਕ ਕਿੱਤੇ ਜ਼ਰੂਰ ਅਪਨਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ, ਗੁਣਵੱਤਾ ਭਰਪੂਰ ਦੁੱਧ ਉਤਪਾਦਨ ਲਈ ਸਿਖਲਾਈ ਦੇਣ ਸਣੇ ਡੇਅਰੀ ਕਿੱਤਾ ਸ਼ੁਰੂ ਕਰਨ ਹਿੱਤ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਵਾਂ ਡੇਅਰੀ ਯੂਨਿਟ ਸਥਾਪਤ ਕਰਨ ਲਈ 2 ਤੋਂ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ਵਾਸਤੇ ਜਨਰਲ ਵਰਗ ਨੂੰ 17, 500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀ ਨੂੰ 23, 100 ਰੁਪਏ ਪ੍ਰਤੀ ਪਸ਼ੂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਦੁੱਧ ਉਤਪਾਦਕਾਂ ਨੂੰ ਸਾਫ਼ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਡਬਲ ਟੀਟ ਕੱਪ ਮਿਲਕਿੰਗ ਮਸ਼ੀਨ 'ਤੇ 50% (ਵੱਧ ਤੋਂ ਵੱਧ 24, 366 ਰੁਪਏ) ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ 5.60 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦੁੱਧ ਉਤਪਾਦਕ/ਕਿਸਾਨ ਵਾਧੂ ਹਰੇ ਚਾਰੇ ਵਾਲੇ ਮਹੀਨਿਆਂ ਦੌਰਾਨ ਹਰੇ ਚਾਰੇ ਤੋਂ ਸਾਈਲੇਜ ਜਾਂ ਆਚਾਰ ਬਣਾ ਕੇ, ਚਾਰੇ ਦੀ ਤੋਟ ਵਾਲੇ ਮਹੀਨਿਆਂ ਦੌਰਾਨ ਇਨ੍ਹਾਂ ਗੱਠਾਂ ਨੂੰ ਵੇਚ ਸਕਦੇ ਹਨ। ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਨੂੰ ਪੰਜਾਬ ਦੇ ਨਾਲ-ਨਾਲ ਹੋਰਨਾਂ ਰਾਜਾਂ ਵਿੱਚ ਵੀ ਭੇਜ ਕੇ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਇਸ ਤਰ੍ਹਾਂ ਛੋਟੇ ਅਤੇ ਸ਼ਹਿਰੀ ਡੇਅਰੀ ਫ਼ਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਪਸ਼ੂ ਖ਼ੁਰਾਕ ਉਪਲਬਧ ਹੋ ਸਕਦੀ ਹੈ ਅਤੇ ਨੌਜਵਾਨ ਨੂੰ ਰੋਜ਼ਗਾਰ ਹਾਸਲ ਹੋਵੇਗਾ।

ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਡੇਅਰੀ ਕਿੱਤੇ ਨੂੰ ਕਾਮਯਾਬ ਕਰਨ ਲਈ ਪਸ਼ੂ-ਧਨ ਪ੍ਰਬੰਧਨ, ਖ਼ੁਰਾਕ, ਸਿਹਤ ਸਹੂਲਤਾਂ, ਬਿਹਤਰ ਮੰਡੀਕਰਨ ਅਤੇ ਸੂਚਨਾ ਤਕਨਾਲੌਜੀ ਦੀ ਵਰਤੋਂ ਅਹਿਮ ਪਹਿਲੂ ਹਨ, ਜਿਨ੍ਹਾਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਵਿੱਚ 9 ਸਿਖਲਾਈ ਕੇਂਦਰਾਂ ਰਾਹੀਂ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਤਾਂ ਜੋ ਇਸ ਕੋਰਸ ਉਪਰੰਤ ਨੌਜਵਾਨ ਆਪਣੇ ਘਰਾਂ ਤੋਂ ਹੀ ਸਵੈ-ਰੋਜ਼ਗਾਰ ਸ਼ੁਰੂ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹਰ ਸਾਲ ਲਗਭਗ 6, 000 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਵੀ ਚਲਾਇਆ ਜਾਂਦਾ ਹੈ ਜਿਸ ਵਿੱਚ ਮੌਜੂਦਾ ਦੁੱਧ ਉਤਪਾਦਕਾਂ ਨੂੰ ਵਿਗਿਆਨਕ ਤਰੀਕੇ ਨਾਲ ਡੇਅਰੀ ਦਾ ਕਿੱਤਾ ਅਪਣਾਉਣ ਲਈ ਐਡਵਾਂਸ ਸਿਖਲਾਈ ਦਿੱਤੀ ਜਾਂਦੀ ਹੈ। ਹਰ ਸਾਲ 1000 ਸਿਖਿਆਰਥੀਆਂ ਨੂੰ ਐਡਵਾਂਸ ਸਿਖਲਾਈ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਪ੍ਰਾਪਤ ਕਰਨ ਲਈ ਜਾਂ ਇਨ੍ਹਾਂ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਨੇੜਲੇ ਡਿਪਟੀ ਡਾਇਰੈਕਟਰ ਡੇਅਰੀ ਦਫ਼ਤਰ ਜਾਂ ਇੰਚਾਰਜ ਸਿਖਲਾਈ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਹੈਲਪਲਾਈਨ ਨੰਬਰ 0172-5027285 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ

 ਚੰਡੀਗੜ੍ਹ, 08 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਸਾਲ ਦੌਰਾਨ ਜਿੱਥੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਰਾਹੀਂ 883 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ, ਉੱਥੇ ਹੀ ਮਗਨਰੇਗਾ ਸਕੀਮ ਤਹਿਤ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।



ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਵਿਭਾਗ ਵੱਲੋਂ ਸੂਬੇ ਅੰਦਰ ਕੁੱਲ 1862 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚੋਂ 1026 ਸਥਾਨਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 504 ਛੱਪੜਾਂ ਦੇ ਨਵੀਨੀਕਰਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ 522 ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਵਾਚਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਵੱਲੋਂ ਹਰ ਹਫਤੇ ਸਮੂਹ ਜਿਲਿਆਂ ਦੇ ਏ.ਡੀ.ਸੀ(ਵਿ) ਨਾਲ ਵੀ.ਸੀ. ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਮਿਸ਼ਨ ਸਾਂਝਾ ਜਲ ਤਲਾਬ ਮੁਹਿੰਮ ਦੀ ਪ੍ਰਗਤੀ ਦਾ ਰੀਵਿਊ ਵਧੀਕ ਮੁੱਖ ਸੱਕਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੇਜੀ ਨਾਲ ਤਲਾਬਾਂ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਹਰ ਜ਼ਿਲ੍ਹੇ ਵਿੱਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਪ੍ਰਾਜੈਕਟ ਤਹਿਤ ਵੱਡੇ ਛੱਪੜਾਂ, ਜਿਨ੍ਹਾਂ ਦਾ ਖੇਤਰਫਲ ਘੱਟੋ-ਘੱਟ ਇੱਕ ਏਕੜ ਹੋਵੇ ਅਤੇ ਜਿਨ੍ਹਾਂ ਦੀ ਸਮਰੱਥਾ 10, 000 ਘਣ ਮੀਟਰ ਪਾਣੀ ਰੱਖਣ ਦੀ ਸੱਮਰਥਾ ਹੋਵੇ, ਅਜਿਹੇ ਛੱਪੜ ਹੀ ਇਸ ਪ੍ਰਾਜੈਕਟ ਤਹਿਤ ਲਏ ਜਾਣ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਲਏ ਗਏ ਤਾਲਾਬਾਂ ਦੇ ਆਲੇ-ਦੁਆਲੇ ਨਿੰਮ, ਬਰਗਦ ਅਤੇ ਪਿੱਪਲ ਜਿਹੇ ਦਰਖ਼ਤ ਲੱਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਟੀਚਾ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਜਿੱਥੇ ਇਸ ਕੰਮ ਦੀ ਪ੍ਰਗਤੀ ਨੂੰ ਵਾਚਣ ਲਈ ਜੀ.ਓ ਮਗਨਰੇਗਾ, ਐਨ. ਐਮ.ਐਮ. ਐਸ ਅਤੇ ਏਰੀਆ ਅਫ਼ਸਰ ਮੋਬਾਇਲ ਐਪ ਦੀ  ਵਰਤੋਂ ਕੀਤੀ ਜਾ ਰਹੀ ਹੈ, ਉੱਥੇ ਹੀ ਚੱਲ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਹਰ ਪ੍ਰਾਜੈਕਟ ਦੀ ਜੀ.ਓ ਟੈਗਿੰਗ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਹਰਿਆ-ਭਰਿਆ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਦੇ ਅੰਤਰਗਤ ਪੰਜਾਬ ਦੇ ਪਿੰਡਾਂ ਅੰਦਰ ਹੋਰ ਵਿਕਾਸ ਦੇ ਕਾਰਜਾਂ ਦੇ ਨਾਲ-ਨਾਲ ਪਾਣੀ ਦੀ ਸਾਭ ਸੰਭਾਲ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਪੰਜਾਬ ਸਕੂਲ ਸਿੱਖਿਆ ਸਕੱਤਰ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਹੁਕਮ

 ਚੰਡੀਗੜ੍ਹ 07 ਜਨਵਰੀ NCSC ਦੇ ਕੋਰਟ ਅਫਸਰ ਨੇ ਡੀਜੀਪੀ ਨੂੰ ਜਾਬ ਦੇ ਸਿਖਿਆ ਵਿਭਾਗ ਪ੍ਰਮੁੱਖ ਸਕੱਤਰ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ 'ਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰੇ।


ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਦੀ ਤਾਮਿਲ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲੀਸ ਨੂੰ ਹੁਕਮ ਜਾਰੀ ਕੀਤੇ ਹਨ।

ਡਾਕਟਰ ਬਲਬੀਰ ਸਿੰਘ ਨੇ ਮੰਤਰੀ ਵਜੋਂ ਚੁੱਕੀ ਸਹੁੰ

 ਚੰਡੀਗੜ੍ਹ, 07 ਜਨਵਰੀ : ਡਾਕਟਰ ਬਲਬੀਰ ਸਿੰਘ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਪਟਿਆਲਾ ਦਿਹਾਤੀ ਤੋਂ ਪਹਿਲੀ ਵਾਰ ਵਿਧਾਇਕ ਬਣੇ ਡਾ. ਬਲਵੀਰ ਸਿੰਘ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਗਏ।  


ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਅੱਜ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਡਾਕਟਰ ਬਲਬੀਰ ਸਿੰਘ ਨੂੰ ਮੰਤਰੀ ਬਣਾਇਆ ਗਿਆ ਹੈ।  ਡਾਕਟਰ ਬਲਬੀਰ ਸਿੰਘ ਨੂੰ  ਸਿਹਤ ਮਹਿਕਮਾ ਸੌਂਪਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਨਵੇਂ ਮੰਤਰੀ ਡਾ. ਬਲਬੀਰ ਨੂੰ ਵਧਾਈ ਦਿੱਤੀ

 ਚੰਡੀਗੜ੍ਹ, 07 ਜਨਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ ਸ਼ਾਮਲ ਮੰਤਰੀਆਂ ਦੀ ਕੁੱਲ ਗਿਣਤੀ 15 ਹੋ ਗਈ ਹੈ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਰਾਜਪਾਲ ਦੀ ਆਗਿਆ ਨਾਲ ਸਮਾਗਮ ਦੀ ਕਾਰਵਾਈ ਚਲਾਈ। ਸਹੁੰ ਚੁੱਕਣ ਤੋਂ ਬਾਅਦ ਡਾ. ਬਲਬੀਰ ਨੇ ਸਹੁੰ 'ਤੇ ਦਸਤਖ਼ਤ ਕੀਤੇ, ਜਿਸ 'ਤੇ ਰਾਜਪਾਲ ਨੇ ਵੀ ਹਸਤਾਖਰ ਕੀਤੇ।

ਇਸ ਦੌਰਾਨ ਮੁੱਖ ਮੰਤਰੀ ਨੇ ਡਾ. ਬਲਬੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਮੰਤਰੀ ਬਣੇ ਡਾ. ਬਲਬੀਰ ਪਹਿਲਾਂ ਹੀ ਨਿਰਸਵਾਰਥ ਜਨਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਲਬੀਰ ਇਸੇ ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਨੂੰ ਪਹਿਲਾਂ ਹੀ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਡਾ. ਬਲਬੀਰ ਵਰਗਾ ਮਿਹਨਤੀ ਤੇ ਪੇਸ਼ੇਵਰ ਇਨਸਾਨ ਵਿਭਾਗ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਵੇਗਾ।

ਆਪ ਦੇ ਕੈਬਨਿਟ ਮੰਤਰੀ ਸਰਾਰੀ ਦਾ ਅਸਤੀਫਾ ਭਾਜਪਾ ਦੀ ਜਿੱਤ : ਅਸ਼ਵਨੀ ਸ਼ਰਮਾ

 ਚੰਡੀਗੜ੍ਹ,07 ਜਨਵਰੀ : ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਦੇ ਅਸਤੀਫੇ ਬਾਰੇ ਲੱਗ ਕਰਦਿਆਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੈ। ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸਰਾਰੀ ਦੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ,  ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ 6 ਮਹੀਨੇ ਦਾ ਸਮਾਂ ਲਿਆ ਅਤੇ ਹੁਣ ਜਦੋਂ ਸਿਆਸੀ ਦਬਾਅ ਵਧਿਆ ਤਾਂ ਉਸ ‘ਤੋਂ ਅਸਤੀਫਾ ਲੈ ਲਿਆ ਹੈ।


                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ ਦੇ ਕਈ ਮੰਤਰੀ ਜੇਲ੍ਹ ਵਿੱਚ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ 6 ਮਹੀਨੇ ਲੱਗ ਗਏ ਹਨ। ਇਨ੍ਹਾਂ 6 ਮਹੀਨਿਆਂ ਦੌਰਾਨ ਫੌਜਾ ਸਿੰਘ ਸਰਾਰੀ ਨੇ ਹੋਰ ਕੀ-ਕੀ ਕੀਤਾ ਹੈ,  ਇਸ ਦੀ ਜਾਂਚ ਕੌਣ ਕਰੇਗਾ? ਕੀ ਸਰਾਰੀ ਦੇ ਖਿਲਾਫ ਐਫਆਈਆਰ ਦਰਜ ਹੋਵੇਗੀ ਅਤੇ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ? ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਹੀ ਸਰਾਰੀ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਉਸ ਖਿਲਾਫ ਅਜੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਇਸ ਦਾ ਸਾਫ਼ ਮਤਲਬ ਹੈ ਕਿ ਪੰਜਾਬ ਸਰਕਾਰ ਦੀ ਨੀਅਤ ਵਿੱਚ ਕੋਈ ਖੋਟ ਹੈ,  ਉਹ ਆਪਣੇ ਮੰਤਰੀ ਨੂੰ ਬਚਾਉਣਾ ਚਾਹੁੰਦੀ ਹੈ।

ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਪਾਣੀ ਦੀ ਬੱਚਤ ਲਈ ਕਿਸਾਨਾ ਨੂੰ ਝੋਨੇ ਹੇਠੋਂ ਰਕਬਾ ਘਟਾਉਣ ਦੀ ਅਪੀਲ

 ਐਸ.ਏ.ਐਸ ਨਗਰ 25 ਮਈ : ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਪਾਣੀ ਦੀ ਬੱਚਤ ਲਈ ਝੋਨੇ ਹੇਠੋਂ ਰਕਬਾ ਘਟਾਉਣ ਲਈ ਕੰਢੀ ਖੇਤਰ ਵਿੱਚ ਨਰਮੇ-ਕਪਾਹ ਅਤੇ ਮੱਕੀ ਦੀ ਕਾਸ਼ਤ ਨੂੰ ਤਰਜੀਹ ਦੇਣੀ ਚਾਹੀਦੀ ਹੈ ਇਹ ਵਿਚਾਰ ਡਾ ਗੁਰਬਚਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮਾਜਰੀ ਨੇ ਪਿੰਡ ਫਤੇਹਪੁਰ ਟੱਪਰੀਆ ਵਿਖੇ ਨਰਮੇ ਦੀ ਫਸਲ ਦੀ ਬਿਜਾਈ ਦਾ ਨਿਰੀਖਣ ਕਰਦੇ ਹੋਏ  ਕਹੇ ਕਿ ਕਣਕ-ਝੋਨੇ ਦੇ ਫਸਲੀ ਚੱਕਰ ਦੇ ਨਾਕਾਰਾਤਮਿਕ ਪ੍ਰਭਾਵ ਤਾਂ ਪਹਿਲਾਂ ਹੀ ਸਾਹਮਣੇ ਆ ਰਹੇ ਹਨ ਇਸ ਫਸਲੀ ਚੱਕਰ ਕਾਰਨ ਮਿੱਟੀ ਦੀ ਸਿਹਤ ਦੇ ਖਰਾਬ ਹੋਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਥੱਲੇ ਜਾਣ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਹਵਾਂ ਦੇ ਪ੍ਰਦੂਸ਼ਣ ਵਿੱਚ ਵੀ ਵਾਧਾ ਹੋਇਆ ਹੈ।



ਇਸ ਮੌਕੇ ਡਾ ਗੁਰਬਚਨ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਫਸਲੀ ਵਿਭਿੰਨਤਾ ਤਹਿਤ 60 ਏਕੜ ਰਕਬੇ ਵਿੱਚ ਕਪਾਹ ਦੀ ਬਿਜਾਈ ਕਰਵਾਈ ਗਈ ਸੀ ਜਿਸ ਦੇ ਬਹੁਤ ਵਧੀਆ ਨਤੀਜੇ ਆਏ। ਇਸ ਸਾਲ ਕਿਸਾਨ ਰਾਜਿੰਦਰ ਸਿੰਘ ਸੇਖੋਂ ਨੇ 70 ਏਕੜ ਰਕਬੇ ਵਿੱਚ ਨਰਮੇ-ਕਪਾਹ ਦੀ ਬਿਜਾਈ ਕਰਨੀ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਝੋਨਾ ਛੱਡ ਕੇ ਕਪਾਹ ਦੀ ਬਿਜਾਈ ਕਰ ਰਹੇ ਹਨ। ਇਸ ਦੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ ਉਥੇ ਇਸ ਫਸਲ ਨੂੰ ਆਵਾਰਾ ਜਾਨਵਰ ਨੁਕਸਾਨ ਨਹੀ ਕਰਦੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ।ਇਸ ਦੀ ਬਿਜਾਈ ਬਾਰੇ ਸਾਰੀ ਤਕਨੀਕੀ ਜਾਣਕਾਰੀ ਵਿਭਾਗ ਅਤੇ ਰਾਸ਼ੀ ਕੰਪਨੀ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ।।ਇਸ ਮੌਕੇ ਡਾਂ ਗੁਰਬਚਨ ਸਿੰਘ ਨੇ ਦੱਸਿਆ ਕਿ ਆਮ ਤੌਰ ਤੇ ਨਰਮੇ ਦੇ ਝਾੜ ਘਟਣ ਦੇ ਮੁੱਖ ਕਾਰਨ ਕਿਸਾਨਾਂ ਨੂੰ ਸੁਧਰੀਆ ਕਿਸਮਾਂ, ਕੀੜੇ, ਬਿਮਾਰੀਆਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਵਧੇਰੇ ਝਾੜ ਲੈਣ ਲਈ ਤਕਨੀਕੀ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਨਾ ਹੋਣਾ ਹੈ।

 ਇਸ ਮੌਕੇ ਵਿਭਾਗ ਦੇ ਸਵਿੰਦਰ ਕੁਮਾਰ ਏ ਟੀ ਐਮ ਹਾਜ਼ਰ ਸਨ।

ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ 'ਆਸੀਰਵਾਦ' ਨਾਲ ਖੁੱਲੇਆਮ ਘੁੱਮ ਰਿਹੈ ਮਜੀਠੀਆ : ਰਾਘਵ ਚੱਢਾ

 ਚੰਡੀਗੜ, 02 ਜਨਵਰੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜੋਰ ਐਫ਼ਆਈਆਰ ਦਰਜ ਕਰਕੇ ਸਿਰਫ 'ਸਿਆਸੀ ਡਰਾਮਾ' ਰਚਿਆ ਹੈ।

ਐਤਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿੱਚ ਕੁਝ ਨਹੀਂ ਕੀਤਾ। ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ 'ਸਟੰਟ' ਤਹਿਤ ਨਸਅਿਾਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸਸਿ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਬਾਰੇ ਖਦਸਾ ਪ੍ਰਗਟ ਕਰ ਚੁੱਕੀ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਅਤੇ ਅਕਾਲੀ ਦਲ ਬਾਦਲ ਦੇ ਸੁਖਬੀਰ ਸਿੰਘ ਬਾਦਲ ਦਰਮਿਆਨ ਇੱਕ 'ਗੁਪਤ ਸੌਦੇ' ਤਹਿਤ ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕੀਤੀ ਜਾਵੇਗੀ, ਪਰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਰਾਘਵ ਚੱਢਾ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਵੀ ਸ਼ਾਮਲ ਸੀ ਅਤੇ ਚੰਨੀ ਨੇ ਬਾਦਲ ਪਰਿਵਾਰ ਅੱਗੇ 'ਹੱਥ-ਜੋੜਕੇ' ਅਰਜੋਈ ਕਰਕੇ ਆਪਣੇ ਭਰਾ ਨੂੰ ਇਸ ਮਾਮਲੇ ਵਿਚੋਂ ਬਾਹਰ ਕਢਵਾਇਆ ਸੀ।


ਰਾਘਵ ਚੱਢਾ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਿਰ ਕੀਤੀ ਕਿ ਬਿਕਰਮ ਮਜੀਠੀਆ ਖਿਲਾਫ ਦਰਜ ਐਫ਼ਆਈਆਰ ਅਤੇ ਉਸਤੋਂ ਬਾਅਦ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਇਸ ਐਫ਼ਆਈਆਰ ਜੋ ਪਿਛਲੇ ਮਹੀਨੇ 20 ਦਸੰਬਰ ਨੂੰ ਦਰਜ ਹੋਈ ਸੀ। ਅੱਜ ਲਗਪਗ ਦੋ ਹਫਤੇ ਹੋ ਗਏ ਹਨ, ਪਰ ਮਜੀਠੀਆ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਖੁੱਲੇਆਮ ਘੁੰਮ ਰਿਹਾ ਹੈ। ਉਹਨਾਂ ਦੱਸਿਆ ਕਿ ਨਵੇਂ ਸਾਲ ਦੇ ਮੌਕੇ 'ਤੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਰਾਘਵ ਚੱਢਾ ਨੇ ਕਿਹਾ ਕਿ ਪੂਰੇ ਦੇਸ ਵਿੱਚ ਇੱਕ ਸਟੈਂਡਰਡ ਆਪ੍ਰੇਸਨ ਪ੍ਰੋਸੀਜਰ (ਐਸਓਪੀ) ਲਾਗੂ ਹੈ ਕਿ ਅਗਾਊਂ ਜਮਾਨਤ ਰੱਦ ਹੋਣ ਤੋਂ ਬਾਅਦ ਮੁਲਜਮ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਂਦਾ ਹੈ, ਪਰ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਜਾ ਰਿਹਾ। ਅਗਾਊਂ ਜਮਾਨਤ ਰੱਦ ਕਰਨ ਦਾ ਮਤਲਬ ਹੈ ਕਿ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਉਨਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ ਤੇ 'ਅੰਦਰੂਨੀ ਗਠਜੋੜ' ਦਾ ਸੰਕੇਤ ਮਿਲਦਾ ਹੈ। ਉਨਾਂ ਕਿਹਾ ਕਿ ਚੰਨੀ  ਸਰਕਾਰ ਨੇ ਮਜੀਠੀਆ ਵਿਰੁੱਧ ਕਮਜੋਰ ਐਫ਼ਆਈਆਰ ਦਰਜ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ। ਰਾਘਵ ਚੱਢਾ ਨੇ ਦੱਸਿਆ ਕਿ ਉਨਾਂ ਨੂੰ ਪੰਜਾਬ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਚੰਨੀ ਸਰਕਾਰ ਨੇ ਸਿਰਫ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ, ਗ੍ਰਿਫਤਾਰ ਕਰਨ ਲਈ ਨਹੀਂ।

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੀ ਨਸਅਿਾਂ ਦੇ ਕਾਲੇ ਕਾਰੋਬਾਰ ਵਿੱਚ ਪੂਰੀ ਮਿਲੀਭੁਗਤ ਹੈ। ਦੋਵਾਂ ਵਿੱਚ ਨਸੇ ਦੇ ਇਸ ਕਾਲੇ ਕਾਰੋਬਾਰ ਵਿੱਚ 75-25 ਦੀ ਖੇਡ ਚੱਲ ਰਹੀ ਹੈ, ਚੰਨੀ ਖ਼ੁਦ ਪੰਜਾਬ ਦੇ ਰੇਤ-ਬਜ਼ਰੀ ਅਤੇ ਮਾਈਨਿੰਗ ਮਾਫੀਆ ਨਾਲ ਮਿਲਿਆ ਹੋਇਆ ਹੈ ਅਤੇ ਪੂਰੀ ਸਾਂਝ ਹੈ। ਉਨਾਂ ਚੰਨੀ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚੋਂ ਤਿੰਨ ਹਫਤਿਆਂ ਵਿੱਚ ਨਸਅਿਾਂ ਦਾ ਕਾਰੋਬਾਰ ਖਤਮ ਕਰਨ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਿਛਲੇ 100 ਦਿਨਾਂ ਵਿੱਚ ਇਸ ਬਾਰੇ ਕੀ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਚੰਨੀ ਇੱਕ ਵੀ ਅਜਿਹੀ ਥਾਂ ਜਾਂ ਗਲੀ-ਮੁਹੱਲਾ ਦਸ ਦੇਣ, ਜਿੱਥੇ ਨਸੇ ਦਾ ਕਾਰੋਬਾਰ ਘਟਿਆ ਜਾਂ ਖਤਮ ਹੋਇਆ ਹੋਵੇ। ਉਨਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸਾ ਤਾਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਅੱਜ ਤੱਕ ਇੱਕ ਵੀ ਨਸੇ ਦੇ ਸੌਦਾਗਰ ਨੂੰ ਗ੍ਰਿਫਤਾਰ ਨਹੀਂ ਕੀਤਾ। ਹੁਣ ਚੋਣਾਂ ਨੇੜੇ ਆਉਂਦਿਆਂ ਹੀ ਕਾਂਗਰਸ ਦੀ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਲਿਾਫ ਇੱਕ 'ਕਮਜੋਰ' ਐਫ਼ਆਈਆਰ ਦਰਜ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ।

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਪੰਜਾਬ 'ਚ ਨਸੇ ਦੇ ਕਾਰੋਬਾਰ ਨੂੰ ਖਤਮ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਨਸਅਿਾਂ ਦੇ ਆਦੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨਾਂ ਦਾ ਹੱਥ ਫੜ ਕੇ ਸੂਬੇ ਦੇ ਨੌਜਵਾਨਾਂ ਨੂੰ ਨਸਅਿਾਂ ਦੀ ਦਲਦਲ 'ਚੋਂ ਬਾਹਰ ਕੱਢਿਆ ਜਾਵੇਗਾ।

ਇਸ ਮੌਕੇ ਰਾਘਵ ਚੱਢਾ ਦੇ ਨਾਲ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜਗਤਾਰ ਸਿੰਘ ਸੰਘੇੜਾ ਵੀ ਹਾਜਰ ਸਨ।


Wikipedia

Search results

Powered By Blogger