SBP GROUP

SBP GROUP

Search This Blog

Total Pageviews

Showing posts with label JALANDHAR NEWS. Show all posts
Showing posts with label JALANDHAR NEWS. Show all posts

ਜਲੰਧਰ 'ਚ 'ਆਪ' ਨੇ ਭਾਜਪਾ ਤੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ 'ਆਪ' 'ਚ ਹੋਏ ਸ਼ਾਮਲ

ਜਲੰਧਰ, 01 ਜੁਲਾਈ  : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ, ਸਾਬਕਾ ਪੀਐਸਐਸਸੀ ਡਾਇਰੈਕਟਰ ਅਤੇ ਵਾਰਡ ਨੰਬਰ 78 ਤੋਂ ਕੌਂਸਲਰ ਜਗਦੀਸ਼ ਰਾਮ ਸਮਰਾਏ ਅਤੇ ਐਮਸੀ ਰਾਜ ਕੁਮਾਰ ਰਾਜੂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। 

ਜਗਦੀਸ਼ ਸਮਰਾਏ ਇੱਕ ਉੱਘੇ ਨੇਤਾ ਹਨ, ਉਹ ਪੀਪੀਸੀਸੀ ਵਿੱਚ ਕਈ ਅਹੁਦਿਆਂ 'ਤੇ ਰਹਿ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ।  ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਇਹਨਾਂ ਸਾਰੇ ਆਗੂਆਂ ਦਾ ਆਪਣੀ ਪਾਰਟੀਆਂ ਨੂੰ ਛੱਡ ਜਾਣਾ ਭਾਜਪਾ ਅਤੇ ਕਾਂਗਰਸ ਲਈ ਵੱਡਾ ਝਟਕਾ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ 'ਚ 'ਆਪ' ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ। ਮਾਨ ਨੇ ਕਿਹਾ ਕਿ ‘ਆਪ’ ਵਿੱਚ ਸਾਰੀਆਂ ਪੰਜਾਬ ਪੱਖੀ ਆਵਾਜ਼ਾਂ ਦਾ ਸੁਆਗਤ ਹੈ, ਅਸੀਂ ਇੱਕ ਪਰਿਵਾਰ ਵਾਂਗ ਹਾਂ ਅਤੇ ਸਾਡਾ ਮੁੱਖ ਉਦੇਸ਼ ਉਨ੍ਹਾਂ ਸਾਰੇ ਲੋਕਾਂ ਨੂੰ ਪਲੇਟਫ਼ਾਰਮ ਦੇਣਾ ਹੈ ਜੋ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਇਨ੍ਹਾਂ ਦੇ ਆਗੂ ਲਗਾਤਾਰ 'ਆਪ' 'ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਾਰੇ ਆਗੂ ਆਪਣਾ ਭਵਿੱਖ ਅਤੇ ਪੰਜਾਬ ਦਾ ਭਵਿੱਖ 'ਆਪ' 'ਚ ਦੇਖਦੇ ਹਨ।  ਮਾਨ ਨੇ ਅੱਗੇ ਕਿਹਾ ਕਿ ਜਲੰਧਰ ਪੱਛਮੀ ਤੋਂ 'ਆਪ' ਦੇ ਉਮੀਦਵਾਰ ਮੋਹਿੰਦਰ ਭਗਤ ਇਕ ਇਮਾਨਦਾਰ ਨੇਤਾ ਹਨ, ਲੋਕ ਉਨ੍ਹਾਂ ਨੂੰ ਵੱਡੇ ਮਾਰਜਨ ਨਾਲ ਜਿਤਾਉਣਗੇ।

ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ, ਗੁਰਪ੍ਰੀਤ ਸਿੰਘ ਬਨਾਵਾਲੀ ਅਤੇ ਬਰਿੰਦਰ ਗੋਇਲ ਵੀ ਹਾਜ਼ਰ ਸਨ।

ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਬਣੇਗੀ ਆਧਾਰ: ਹਰਚੰਦ ਸਿੰਘ ਬਰਸਟ

ਆਪ ਪੰਜਾਬ ਦੇ ਜਨਰਲ ਸਕੱਤਰ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਸਾਰੇ ਵਿਧਾਇਕਾਂ, ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ 

ਹਰਚੰਦ ਬਰਸਟ ਨੇ ਜਲੰਧਰ ਛਾਉਣੀ ਦੇ ਪਿੰਡਾਂ ਦਾ ਦੌਰਾ ਕਰਕੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ 

ਮਾਨ ਸਰਕਾਰ ਇਸ ਔਖੀ ਘੜੀ ਵਿੱਚ ਹਰ ਪਲ ਕਿਸਾਨਾਂ ਦੇ ਨਾਲ ਹੈ: ਰਾਜਵਿੰਦਰ ਥਿਆੜਾ 

ਜਲੰਧਰ, 4 ਅਪ੍ਰੈਲ : ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦਾਅਵਾ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਦਾ ਆਧਾਰ ਬਣੇਗੀ। 

ਹਰਚੰਦ ਸਿੰਘ ਬਰਸਟ ਅਨੁਸਾਰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਾਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ‘ਆਪ’ ਪੰਜਾਬ ਦੀਆਂ ਸਾਰੀਆਂ 13 ਪਾਰਲੀਮੈਂਟ ਸੀਟਾਂ ਤੇ ਜਿੱਤ ਹਾਸਿਲ ਕਰੇਗੀ ਅਤੇ ਇਸਦੀ ਸ਼ੁਰੂਆਤ ਇਸ ਜ਼ਿਮਨੀ ਚੋਣ ਵਿੱਚੋਂ ਜਿੱਤ ਨਾਲ ਹੋਵੇਗੀ। ਹਰਚੰਦ ਬਰਸਟ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਦੇ ਸਮੂਹ ਵਿਧਾਇਕਾਂ, ਪਾਰਟੀ ਦੇ ਸਥਾਨਕ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕੀਤਾ, ਜਿੱਥੇ ਉਨ੍ਹਾਂ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ। 


ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ‘ਆਪ’ ਪੰਜਾਬ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਤਰੁਨਪ੍ਰੀਤ ਸਿੰਘ ਸੋਢੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਦਿਨੇਸ਼ ਚੱਢਾ, ਅਮਨਦੀਪ ਸਿੰਘ ਮੋਹੀ ਚੇਅਰਮੈਨ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ (ਦਿਹਾਤੀ), ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ ਜਲੰਧਰ ਛਾਉਣੀ, ਜੀਤ ਲਾਲ ਭੱਟੀ ਹਲਕਾ ਇੰਚਾਰਜ, ਪ੍ਰਿੰਸੀਪਲ ਪ੍ਰੇਮ ਕੁਮਾਰ ਹਲਕਾ ਇੰਚਾਰਜ, ਦਿਨੇਸ਼ ਢੱਲ ਹਲਕਾ ਇੰਚਾਰਜ, ਰਤਨ ਸਿੰਘ ਕੱਕੜ ਕਲਾਂ ਹਲਕਾ ਇੰਚਾਰਜ, ਸੁਰਿੰਦਰ ਸਿੰਘ ਸੋਢੀ ਅਤੇ ਆਤਮ ਪ੍ਰਕਾਸ਼ ਬਬਲੂ ਨੇ ਸ਼ਾਮਿਲ ਹੋ ਕੇ ਜ਼ਿਮਨੀ ਚੋਣ ਜਿੱਤਣ ਲਈ ਰੋਡਮੈਪ ਤਿਆਰ ਕਰਨ ਲਈ ਚਰਚਾ ਕੀਤੀ। 

ਇਸਦੇ ਨਾਲ ਹੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਰਾਜਵਿੰਦਰ ਕੌਰ ਥਿਆੜਾ (ਸਕੱਤਰ) ਅਤੇ ਸੁਰਿੰਦਰ ਸਿੰਘ ਸੋਢੀ (ਹਲਕਾ ਇੰਚਾਰਜ ਜਲੰਧਰ ਛਾਉਣੀ) ਨੇ ਜਲੰਧਰ ਛਾਉਣੀ ਹਲਕੇ ਦੇ ਪਿੰਡ ਜਮਸ਼ੇਰ ਦਾ ਦੌਰਾ ਕਰਕੇ ਉਥੋਂ ਦੇ ਫਸਲੀ ਨੁਕਸਾਨ ਦਾ ਜਾਇਜ਼ਾ ਵੀ ਲਿਆ। ਰਾਜਵਿੰਦਰ ਕੌਰ ਥਿਆੜਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮਾਨ ਸਰਕਾਰ ਕਿਸਾਨ-ਹਿਤੈਸ਼ੀ ਸਰਕਾਰ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ

ਨਕੋਦਰ ਦੇ ਪਿੰਡਾਂ ਦੀਆਂ ਪੰਚਾਇਤਾਂ ਨਿੱਤਰੀਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ

                                   ਨਕੋਦਰ ਦੇ ਪਿੰਡਾਂ ਦੀਆਂ ਪੰਚਾਇਤਾਂ ਨਿੱਤਰੀਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ

ਭਾਰੀ ਗਿਣਤੀ ਵਿੱਚ ਇਲਾਕੇ ਦੇ ਪੰਚ-ਸਰਪੰਚ ਅਤੇ ਮੁਹਤਬਰ ਵਿਅਕਤੀ ਹੋ ਰਹੇ ਹਨ ‘ਆਪ ਵਿੱਚ ਸ਼ਾਮਿਲ!


ਪੰਜਾਬ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲੇ ਹਰ ਆਮ-ਖਾਸ ਦਾ ‘ਆਪ ਵਿੱਚ ਸਦਾ ਸੁਆਗਤ ਹੈ- ਬੀਬੀ ਇੰਦਰਜੀਤ ਕੌਰ ਮਾਨ ( ਵਿਧਾਇਕਾ ਹਲਕਾ ਨਕੋਦਰ)

04 ਅਪ੍ਰੈਲ, ਜਲੰਧਰ : ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਸੂਬੇ ਨੂੰ ਮੁੜ ਖੁਸ਼ਹਾਲੀ ਵੱਲ ਲੈਕੇ ਜਾਣ ਦੇ ਆਪਣੇ ਵਾਅਦੇ ਨੂੰ ਸਮਰਪਿਤ ਮਾਨ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ' ਦੇ ਪਰਿਵਾਰ ਦਾ ਹਿੱਸਾ ਬਣਨ ਵਾਲਿਆਂ ਵਿੱਚ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਨੰਬਰਦਾਰ ਅਤੇ ਹੋਰ ਮੁਹਤਬਰ ਵਿਅਕਤੀਆਂ ਦੀ ਵੱਡੀ ਸੂਚੀ ਲਗਾਤਾਰ ਜੁੜ ਰਹੀ ਹੈ। ਇਸੇ ਤਹਿਤ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਤਤਪਰ ਨਕੋਦਰ/ਨੂਰਮਹਿਲ ਇਲਾਕੇ ਦੇ ਸਿਰਕੱਢ ਸਥਾਨਕ ਆਗੂ ਅੱਜ ‘ਆਪ' ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦੀ ਅਗਵਾਈ ਵਿੱਚ ਪਾਰਟੀ ਦਾ ਹਿੱਸਾ ਬਣੇ।



ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਸੁਆਗਤ ਕਰਨ ਲਈ ਉੱਥੇ ਪਹੁੰਚੇ ਬੀਬੀ ਮਾਨ ਨੇ ਕਿਹਾ ਕਿ ਲੋਕਾਂ ਨੇ ਸ. ਭਗਵੰਤ ਮਾਨ ਸਰਕਾਰ ਦੇ ਪਿਛਲੇ ਇੱਕ ਸਾਲ ਦੇ ਕਾਰਜਕਾਲ ਨੂੰ ਸੌ ਵਿੱਚੋਂ ਸੌ ਨੰਬਰ ਦੇ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਲਈ ਕੀਤੀ ਮਿਹਨਤ ਨੂੰ ਸਨਮਾਨ ਦਿੱਤਾ ਹੈ। ਜਿਸ ਲਈ ਪਾਰਟੀ ਸਦਾ ਪੰਜਾਬੀਆਂ ਦੀ ਧੰਨਵਾਦੀ ਰਹੇਗੀ।


ਬੀਬੀ ਮਾਨ ਨੇ ਕਿਹਾ ਕਿ ‘ਆਪ' ਸਦਾ ਪੰਜਾਬ ਦੀ ਤਰੱਕੀ ਚਾਹੁਣ ਵਾਲੇ ਹਰ ਆਮ-ਖਾਸ ਦਾ ਪਾਰਟੀ ਵਿੱਚ ਸੁਆਗਤ ਕਰਦੀ ਹੈ। ਇਸੇ ਦੌਰਾਨ ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਏ ਸਤਿਕਾਰਤ ਸਰਪੰਚ ਸਹਿਬਾਨਾਂ, ਪੰਚਾਇਤ ਮੈਂਬਰਾਂ ਅਤੇ ਸਮੂਹ ਮੁਹਤਬਰ ਵਿਅੱਕਤੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦਾ ਮਾਣ ਸਤਿਕਾਰ ਸਦਾ ਕਾਇਮ ਰਹੇਗਾ। 


ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਸਭ ਆਗੂ ਸਹਿਬਾਨਾਂ ਨੇ ਵੀ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਤੇ ਕਿਹਾ ਕਿ ਉਹ ਪੰਜਾਬ ਅਤੇ ਪਾਰਟੀ ਦੀ ਬਿਹਤਰੀ ਲਈ ਹਮੇਸ਼ਾ ਵਚਨਬੱਧ ਰਹਿਣਗੇ।

ਇਨ੍ਹਾਂ ਨਵੇਂ ਸ਼ਾਮਿਲ ਹੋਣ ਵਾਲੇ ਮੈਂਬਰਾਂ ‘ਚ ਕੰਦੋਲਾ ਖੁਰਦ ਦੇ ਮੌਜੂਦਾ ਸਰਪੰਚ ਹੁਸਨ ਲਾਲ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ, ਫਰਵਾਲਾ ਦੇ ਮੌਜੂਦਾ ਸਰਪੰਚ ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਫਰਵਾਲਾ ,ਸੋਹਣ ਲਾਲ (ਮੈਂਬਰ ਪੰਚਾਇਤ) , ਬਲਜਿੰਦਰ ਸਿੰਘ ਹੈਪੀ ਸੁਸਾਇਟੀ ਪ੍ਰਧਾਨ ਕੋਆਪਰੇਟਿਵ ਬੈਂਕ ਫਰਵਾਲਾ , ਬੁੱਧ ਸਿੰਘ ਸਰਪੰਚ ਕੰਦੋਲਾ , ਮਹੰਤ ਬਲਵਿੰਦਰ ਦਾਸ , ਮਹੰਤ ਗੁਰਪ੍ਰੀਤ ਦਾਸ, ਲਖਬੀਰ ਸਿੰਘ , ਚਰਨਜੀਤ ਸਿੰਘ , ਜਸਕਰਨ ਸਿੰਘ , ਜਸਵੀਰ ਸਿੰਘ , ਸੁਰਿੰਦਰ ਸਿੰਘ , ਮੋਹਨ ਸਿੰਘ , ਗੁਰਪ੍ਰੀਤ ਸਿੰਘ , ਚਰਨਜੀਤ ਸਿੰਘ , ਕੁਲਤਾਰ ਸਿੰਘ , ਗਗਨਦੀਪ ਸਿੰਘ , ਕਮਲਜੀਤ ਸਿੰਘ ,ਹਰਦੀਪ ਸਿੰਘ , ਰਛਪਾਲ ਸਿੰਘ , ਅਮਰਜੀਤ ਸਿੰਘ, ਨਰਿੰਦਰ ਸਿੰਘ ਆਦਿ ਨਾਮ ਪ੍ਰਮੁੱਖ ਸਨ।


Wikipedia

Search results

Powered By Blogger