SBP GROUP

SBP GROUP

Search This Blog

Total Pageviews

Showing posts with label PUNJAB NEW. Show all posts
Showing posts with label PUNJAB NEW. Show all posts

'ਆਪ' ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਨੂੰ ਬਣਾਇਆ ਉਮੀਦਵਾਰ

ਘਰਾ ਚੋਂ ਦੇ ਮੌਜੂਦਾ ਸਰਪੰਚ ਗੁਰਮੇਲ ਸਿੰਘ 'ਆਪ' ਦੇ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਅਤੇ ਉੱਘੇ ਵਾਤਾਵਰਣ ਪ੍ਰੇਮੀ ਹਨ

ਚੰਡੀਗੜ੍ਹ, 03 ਜੂਨ : ਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਜ਼ਮੀਨੀ ਪੱਧਰ 'ਤੇ ਪਾਰਟੀ ਵਰਕਰ ਦੀ ਸਖ਼ਤ ਮਿਹਨਤ ਨੂੰ ਕਬੂਲਦਿਆਂ ਨੌਜਵਾਨ ਵਰਕਰ ਗੁਰਮੇਲ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਵਾਤਾਵਰਣ ਪ੍ਰੇਮੀ ਗੁਰਮੇਲ ਸਿੰਘ ਇਸ ਸਮੇਂ ਘਰਾਚੋਂ ਤੋਂ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਸੰਗਰੂਰ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਦੇ ਨਾਂ ਦਾ ਐਲਾਨ ਕੀਤਾ ਅਤੇ ਨਾਲ ਹੀ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਦੇ ਟਵੀਟ ਅਨੁਸਾਰ, "ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁੱਭਕਾਮਨਾਵਾਂ।''



ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਹੁਣ ਉਹ ਘਰਾਚੋਂ ਤੋਂ ਸਰਪੰਚ ਦੇ ਤੌਰ 'ਤੇ ਲੋਕ ਸੇਵਾ ਨਾਲ ਜੁੜੇ ਹੋਏ ਹਨ। ਉਨ੍ਹਾਂ, ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤੱਕ, ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ। ਗੁਰਮੇਲ ਸਿੰਘ ਸਿੱਖਿਆ ਪ੍ਰੇਮੀ ਹੋਣ ਦੇ ਨਾਲ-ਨਾਲ ਵਾਤਾਵਰਨ ਪ੍ਰੇਮੀ ਵੀ ਹਨ। ਉਹ 2008 ਤੋਂ ਲਗਾਤਾਰ ਵਾਤਾਵਰਣ ਦੀ ਸੰਭਾਲ ਪ੍ਰਤੀ ਯਤਨਸ਼ੀਲ ਹਨ ਅਤੇ ਬੂਟੇ ਲਗਾਉਣ ਦੀ ਮੁਹਿੰਮ ਚਲਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਦੇਣ ਦੇ ਨਾਲ-ਨਾਲ ਹੋਰਨਾਂ ਨੂੰ ਪ੍ਰੇਰਿਤ ਕਰਦੇ ਰਹੇ ਹਨ।
ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਸੀਟ ਲਈ 23 ਜੂਨ ਨੂੰ ਵੋਟਿੰਗ ਹੋਣੀ ਹੈ ਅਤੇ ਨਤੀਜੇ 26 ਜੂਨ ਨੂੰ ਆਉਣਗੇ। 6 ਜੂਨ ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਤਰੀਕ ਹੈ।

ਵਿਧਾਇਕਾ ਨੇ ਏ.ਡੀ.ਸੀ. ਸਮੇਤ ਸ਼ਹਿਰ ਦੇ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

 ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ
ਜਗਰਾਉਂ, 03 ਜੂਨ :
ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਸ਼ਹਿਰ ਦੀ ਵੱਡੀ ਸਮੱਸਿਆ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨ ਦੀ ਸਫ਼ਾਈ ਦਾ ਕੰਮ ਅਗਵਾੜ ਲੋਪੋ ਵਿਖੇ ਸ਼ੁਰੂ ਕਰਵਾ ਦਿੱਤਾ ਗਿਆ। ਡਰੇਨ ਦੀ ਸਫਾਈ ਹੋਣ ਨਾਲ ਜਿੱਥੇ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਹੱਲ ਹੋਵੇਗੀ, ਉਥੇ ਹੀ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਤੋਂ ਵੀ ਕੁੱਝ ਹੱਦ ਤੱਕ ਨਿਯਾਤ ਮਿਲ ਸਕੇਗੀ। ਵਿਧਾਇਕਾ ਮਾਣੂੰਕੇ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਵਿਸ਼ੇਸ਼ ਤੌਰਤੇ ਹਾਜ਼ਰ ਰਹੇ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋ ਅਧਿਕਾਰੀਆਂ ਨੂੰ ਨਾਲ ਲਿਜਾਕੇ ਪਹਿਲਾਂ ਸ਼ਹਿਰ ਪ੍ਰਭਾਵਿਤ ਇਲਾਕਿਆਂ ਰਾਣੀ ਝਾਂਸੀ ਚੌਂਕ, ਕਮਲ ਚੌਂਕ, ਸਬਜ਼ੀ ਮੰਡੀ ਆਦਿ ਏਰੀਏ ਦਾ ਦੌਰਾ ਕੀਤਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ। ਪੁਰਾਣੀ ਦਾਣਾ ਮੰਡੀ ਵਿਖੇ ਪਾਣੀ ਦੀ ਨਿਕਾਸੀ ਲਈ ਬੰਦ ਪਏ ਬੋਰ ਖੋਲਣ ਲਈ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਅਤੇ ਕਾਰਜ ਸਾਧਕ ਅਧਿਕਾਰੀ ਅਸ਼ੋਕ ਕੁਮਾਰ ਨੇ ਭਰੋਸਾ ਦਿਵਾਇਆ ਕਿ ਬੰਦ ਪਏ ਬੋਰ ਇੱਕ ਹਫ਼ਤੇ ਦੇ ਅੰਦਰ ਖੋਲ ਦਿੱਤੇ ਜਾਣਗੇ।


 ਸ਼ਹਿਰ ਦੇ ਡਿਸਪੋਜ਼ਲ ਰੋਡ ਦੀ ਮਾੜੀ ਹਾਲਤ ਨੂੰ ਵਿਧਾਇਕਾ ਮਾਣੂੰਕੇ ਨੇ ਬਹੁਤ ਹੀ ਗੰਭੀਰਤਾ ਨਾਲ ਲਿਆ ਅਤੇ ਹਦਾਇਤਾਂ ਜਾਰੀ ਕਰਦੇ ਹੋਏ ਆਖਿਆ ਕਿ ਡਿਸਪੋਜ਼ਲ ਰੋਡ ਦੀ ਹਾਲਤ ਤੁੰਰਤ ਸੁਧਾਰੀ ਜਾਵੇ ਅਤੇ ਬੰਦ ਹੋ ਚੁੱਕੇ ਸੀਵਰੇਜ ਨੂੰ ਚਾਲੂ ਕਰਵਾਇਆ ਜਾਵੇ। ਜਿਸ ਤੇ ਨਗਰ ਕੌਂਸਲ ਅਧਿਕਾਰੀਆਂ ਨੇ ਜ਼ਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਉਪਰੰਤ ਵਿਧਾਇਕਾ ਮਾਣੂੰਕੇ ਨੇ ਅਧਿਕਾਰੀਆਂ ਨਾਲ ਸ਼ਹੀਦ ਭਗਤ ਸਿੰਘ ਕਮਿਊਨਟੀ ਹਾਲ ਦਾ ਦੌਰਾ ਕੀਤਾ ਅਤੇ ਹਾਲ ਦੀ ਤਰਸਯੋਗ ਹਾਲਤ ਵੇਖਕੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਕਮਿਊਨਟੀ ਹਾਲ ਦੀ ਮੁਰੰਮਤ ਲਈ ਤੁਰੰਤ ਲੋੜੀਂਦੇ ਤਖਮੀਨੇ ਤਿਆਰ ਕੀਤੇ ਜਾਣ ਅਤੇ ਪਾਸ ਕਰਵਾਕੇ ਹਾਲ ਦੀ ਹਾਲਤ ਸੁਧਾਰਨ ਲਈ ਕੰਮ ਸ਼ੁਰੂ ਕੀਤਾ ਜਾਵੇ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਜਗਰਾਉਂ ਸ਼ਹਿਰ ਦਾ ਸੁੰਦਰੀਕਰਨ ਅਤੇ ਵਿਕਾਸ ਕਰਨਾ ਉਹਨਾਂ ਦਾ ਮਿਸ਼ਨ ਹੈ ਅਤੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਉਹ ਪੂਰੀ ਵਾਅ ਲਗਾ ਦੇਣਗੇ। ਉਹਨਾਂ ਆਖਿਆ ਕਿ ਜੇਕਰ ਕਿਸੇ ਅਧਿਕਾਰੀ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕੁਤਾਹੀ ਵਰਤੀ ਤਾਂ ਉਸ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ ਅਖਾੜਾ, ਸਾਜਨ ਮਲਹੋਤਰਾ, ਗੁਰਨਾਮ ਸਿੰਘ ਭੈਣੀ ਆਦਿ ਵੀ ਹਾਜ਼ਰ ਸਨ।

ਪੇਂਡੂ ਵਿਕਾਸ ਵਿਭਾਗ ਬੋਲੀ ਨਾ ਹੋਣ ਦੀ ਸੂਰਤ ਵਿਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਖੁਦ ਖੇਤੀ ਕਰੇਗਾ: ਕੁਲਦੀਪ ਧਾਲੀਵਾਲ

ਐਸ ਏ ਐਸ ਨਗਰ, 03 ਜੂਨ: ਪੇਂਡੂ ਵਿਕਾਸ ਵਿਭਾਗ ਵਲੋਂ ਸਲਾਨਾ ਖੁੱਲੀ ਬੋਲੀ ਰਾਹੀਂ ਠੇਕੇ ‘ਤੇ ਚੜਨ ਵਾਲੀਆਂ ਪੰਚਾਇਤੀ ਜ਼ਮੀਨਾਂ ਬਾਰੇ ਅਹਿਮ ਫੈਸਲਾ ਲਿਆ ਗਿਆ ਹੈ।ਅੱਜ ਇੱਥੇ ਜ਼ਿਲ੍ਹਾਂ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਖੁੱਲੀ ਬੋਲੀ ਰਾਹੀਂ ਠੇਕੇ ‘ਤੇ ਨਾਂ ਚੜਨ ਵਾਲੀਆਂ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਪੇਂਡੂ ਵਿਕਾਸ ਵਿਭਾਗ ਵਲੋਂ ਖੇਤੀ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਫੈਸਲਾ ਕੁਝ ਲੋਕਾਂ ਵਲੋਂ ਜਾਣਬੁਝ ਕੇ ਤੈਅ ਰੇਟ ਨਾਲੋਂ ਘੱਟ ਰੇਟ ‘ਤੇ ਸ਼ਾਮਲਾਟ ਜ਼ਮੀਨਾਂ ਨੂੰ ਠੇਕੇ ‘ਤੇ ਲੈਣ ਦੀ ਪ੍ਰਕ੍ਰਿਆ ਨੂੰ ਠੱਲ ਪਾਉਣ ਲਈ ਲਿਆ ਗਿਆ ਹੈ।



ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਕੁਝ ਮਾਮਲੇ ਅਜਿਹੇ ਵੀ ਹਨ ਕਿ ਲੋਕਾਂ ਵਲੋਂ ਗਿਣੀ ਮਿੱਥੀ ਸਾਜ਼ਿਸ ਦੇ ਤਹਿਤ ਸ਼ਾਮਲਾਟ ਜ਼ਮੀਨਾਂ ਦੀ ਖੁੱਲੀ ਬੋਲੀ ਨਹੀਂ ਹੋਣ ਦਿੱਤੀ ਜਾਂਦੀ ਅਤੇ ਬਾਅਦ ਵਿਚ ਉਹ ਖਾਲੀ ਪਈ ਸ਼ਾਮਲਾਟ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਕਰਕੇ ਖੇਤੀਬਾੜੀ ਕਰਦੇ ਹਨ, ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇੱਕ ਹਫਤੇ ਦੇ ਅੰਦਰ ਅੰਦਰ ਖੁੱਲੀ ਬੋਲੀ ਰਾਹੀਂ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਨੂੰ ਠੇਕੇ ‘ਤੇ ਦੇਣ ਦੀ ਪ੍ਰਕ੍ਰਿਆ ਪੂਰੀ ਕੀਤੀ ਜਾਵੇ।ਉਨ੍ਹਾਂ ਨਾਲ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਸਰਕਾਰ ਵਲੋਂ ਨਿਰਧਾਰਤ ਘੱਟੋ ਘੱਟ ਰੇਟ ਤੋਂ ਹੇਠਾਂ ਕਿਸੇ ਨੂੰ ਵੀ ਠੇਕੇ ‘ਤੇ ਜ਼ਮੀਨ ਨਾ ਦਿੱਤੀ ਜਾਵੇ।


ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਕਿ 1.50 ਲੱਖ ਏਕੜ ਪੰਚਾਇਤੀ ਜ਼ਮੀਨ ਨੂੰ ਸਲਾਨਾ ਠੇਕੇ ‘ਤੇ ਦਿੱਤਾ ਜਾਂਦਾ ਹੈ ਜਿਸ ਵਿਚੋਂ ਲਗਭਗ 50 ਫੀਸਦੀ ਦੇ ਕਰੀਬ ਜ਼ਮੀਨ ਨੂੰ ਠੇਕੇ ‘ਤੇ ਦੇਣ ਦੀ ਪ੍ਰਕ੍ਰਿਆ ਪੂਰੀ ਕਰ ਲਈ ਗਈ ਹੈ।ਇਸ ਸਬੰਧੀ ਮੰਤਰੀ ਨੇ ਨਿਰਦੇਸ਼ ਦਿੱਤੇ ਕਿ 10 ਜੂਨ ਤੱਕ ਸ਼ਾਮਲਾਟ ਜ਼ਮੀਨਾਂ ਨੇ ਦੀ ਪੂਰੀ ਕਰ ਲਈ ਜਾਵੇ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।



ਕੁਲਦੀਪ ਧਾਲੀਵਾਲ ਨੇ ਅੱਜ ਸੂਬੇ ਵਿਚ ਇਤਿਹਾਸਕ ਪਹਿਲ ਕਰਿਦਆਂ ਗ੍ਰਾਮ ਸਭਾ ਦੇ ਇਜ਼ਲਾਸ ਦਾ ਪ੍ਰੋਗਰਾਮ ਵੀ ਜਾਰੀ ਕੀਤਾ। ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਜ਼ਲਾਸ ਤੋਂ ਪਹਿਲਾਂ ਤਿੰਨ ਰਾਜ ਪੱਧਰੀ ਸੈਮੀਨਾਰ ‘ਪੇਂਡੂ ਵਿਕਾਸ ਵਿਚ ਗ੍ਰਾਮ ਸਭਾ ਦੀ ਭੂਮੀਕਾ’ ਵਿਸ਼ੇ 11, 12 ਅਤੇ 13 ਜੂਨ ਨੂੰ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਪੇਂਡੂ ਵਿਕਾਸ ਵਿਭਾਗ ਦੀਆਂ ਤਿੰਨ ਡਵੀਜ਼ਨਾ ਪਟਿਆਲਾ, ਫਿਰੋਜ਼ਪੁਰ ਅਤੇ ਜਲੰਧਰ ਵਿਚ ਕਰਵਾਈਆਂ ਜਾਣਗੀਆਂ। ਇੰਨਾਂ ਸੈਮੀਨਾਰਾਂ ਵਿਚ ਨਾਮੀਂ ਮਾਹਿਰ ਗ੍ਰਾਮ ਸਭਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਹੋਰ ਵਿਉਂਤਬੱਧ ਤਰੀਕੇ ਨਾਲ ਕਰਵਾਇਆ ਜਾ ਸਕੇ।ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਉਪਰੰਤ 15 ਤੋਂ 26 ਜੂਨ ਤੱਕ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦੇ ਇਜ਼ਲਾਸ ਕਰਵਾਏ ਜਾਣਗੇ। ਇਸ ਮੌਕੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਦਾ ਇੰਨਾਂ ਗ੍ਰਾਮ ਸਭਾ ਦੇ ਇਜ਼ਲਾਸਾਂ ਵਿਚ ਸ਼ਾਮਲ ਹੋਣਾ ਲਾਜ਼ਮੀ ਹੈ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।


ਇਸ ਮੌਕੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਸਮੀਖਿਆ ਕਰਿਦਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਿਦਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਕੋਲ ਚੱਲ ਰਹੇ ਕੇਸਾਂ ਨੂੰ ਬੇਲੋੜਾ ਨਾ ਲਮਕਾਇਆ ਜਾਵੇ ਅਤੇ ਜਲਦ ਨਿਬੇੜੇ ਕੀਤੇ ਜਾਣ।ਇਸ ਦੇ ਨਾਲ ਉਨ੍ਹਾਂ ਪ੍ਰਾਈਵੇਟ ਕਲੋਨਾਈਜ਼ਰਾਂ ਵਲੋਂ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਬਾਰੇ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਉਨਾਂ ਇਹ ਵੀ ਦੱਸਿਆ ਕਿ ਮੁਢਲੇ ਤੌਰ ‘ਤੇ ਕੀਤੀ ਜਾਂਚ ਵਿਚ ਅਜਿਹੀਆਂ 85 ਪ੍ਰਾਈਵੇਟ ਕਲੋਨੀਆਂ ਦੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਪ੍ਰਾਈਵੇ ਕਲੋਨਾਈਜ਼ਰਾਂ ਵਲੋਂ ਪੰਚਾਿੲਤੀ ਜ਼ਮੀਨਾਂ ‘ਤੇ ਕਬਜ਼ੇ ਕੀਤੇ ਗਏ ਹਨ।ਮੰਤਰੀ ਨੇ ਇਨਾਂ ਨੂੰ ਕਬਜ਼ਾ ਮੁਕਤ ਕਰਨ ਲਈ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।


ਇਸ ਮੌਕੇ ਵਿੱਤੀ ਕਮਿਸ਼ਨਟ ਪੇਂਡੂ ਵਿਕਾਸ ਵਿਭਾਗ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਮੁੱਖ ਦਫਤਰ ਦੇ ਸੀਨੀਅਰ ਅੀਧਕਾਰੀ ਅਤੇ ਜ਼ਿਲ੍ਹਾਂ ਵਿਕਾਸ ਅਤੇ ਪੰਚਾਇਤ ਅਫਸ਼ਰ ਵੀ ਮੌਜੂਦ ਸਨ।


Wikipedia

Search results

Powered By Blogger