SBP GROUP

SBP GROUP

Search This Blog

Total Pageviews

Showing posts with label SAS NAGAR. Show all posts
Showing posts with label SAS NAGAR. Show all posts

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੁਡੀਸ਼ੀਅਲ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਗਈ ਤਿਮਾਹੀ ਮੀਟਿੰਗ

 ਐਸ.ਏ.ਐਸ. ਨਗਰ  ; ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਸ਼੍ਰੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ਼੍ਰੀ ਇੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਏ.ਐਸ. ਨਗਰ, ਸ਼੍ਰੀ ਅਮਨਦੀਪ ਸਿੰਘ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸ੍ਰੀ ਬਲਜਿੰਦਰ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀਮਤੀ ਹਰਪ੍ਰੀਤ ਕੌਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ਼੍ਰੀ ਸਤਨਾਮ ਸਿੰਘ, ਜਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ, ਸ਼੍ਰੀਮਤੀ ਦਲਬੀਰ ਕੌਰ, ਸਹਾਇਕ ਜਿਲ੍ਹਾ ਲੋਕ ਸੰਪਰਕ ਅਫਸਰ, ਐਸ.ਏ.ਐਸ. ਨਗਰ ਅਤੇ ਸ਼੍ਰੀ ਪਰਮਿੰਦਰ ਸਿੰਘ ਤੂਰ, ਪ੍ਰਧਾਨ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਅਤੇ ਸ਼੍ਰੀ ਐਸ.ਕੇ.ਸਿਨਹਾ, ਮੈਂਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਸਿ਼ਰਕਤ ਕੀਤੀ।


           
               ਇਸ ਮੀਟਿੰਗ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 181 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 364 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ ਅਤੇ ਰਿਮਾਂਡ ਸਟੇਜ਼ ਤੇ ਅਧਿਕਾਰਾਂ ਸਬੰਧੀ ਪੁਲਿਸ ਦੇ ਤਫ਼ਤੀਸ਼ੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਮਿਤੀ 11.02.2023 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਸ਼ਿਕਾਇਤਾਂ/ਸਥਾਈ ਲੋਕ ਅਦਾਲਤ (ਜ਼.ਉ.ਸ.) ਵਿੱਚ ਦਾਇਰ ਪਟੀਸ਼ਨ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟੈ੍ਫਿਕ ਚਲਾਨ, ਕੰਪਾਊਡੇਬਲ ਓਫੈਨਸਿਜ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।

ਸਿਹਤ ਵਿਭਾਗ ਨੇ ਨਰਸਿੰਗ ਕਾਲਜ ਵਿਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ

  ਐਸ.ਏ.ਐਸ ਨਗਰ /ਬੂਥਗੜ੍ਹ, 25 ਅਪ੍ਰੈਲ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਲਵਰ ਓਕ ਨਰਸਿੰਗ ਕਾਲਜ ਪਿੰਡ ਅਭੀਪੁਰ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਦੁਆਰਾ ਬਣਾਏ ਗਏ ਚਿੱਤਰਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ ਉਚੇਚੇ ਤੌਰ ’ਤੇ ਪਹੁੰਚੇ। ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਹ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਬਹੁਤ ਸੁੰਦਰ ਚਿੱਤਰ ਬਣਾਏ ਅਤੇ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਸ਼ਾਲਿਨੀ ਪਾਂਡੇ, ਪਿ੍ਰੰਸ ਕੁਮਾਰ ਦਾਸ, ਅੰਜਲੀ ਮਿਸ਼ਰਾ ਨੂੰ ਟਰਾਫ਼ੀਆਂ ਦੇ ਕੇ ਨਿਵਾਜਿਆ ਗਿਆ।


          ਡਾ. ਅਲਕਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਪਾਣੀ ਕਿਸੇ ਵੀ ਥਾਂ ’ਤੇ ਇਕੱਠਾ ਨਾ ਹੋਣ ਦਿਤਾ ਜਾਵੇ ਤੇ ਨਾ ਹੋਣ ਦਿਤਾ ਜਾਵੇ। ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਲੇਰੀਆ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹਦਾ ਹੈ।ਮਲੇਰੀਆ ਦੇ ਲੱਛਣਾਂ ਵਿੱਚ ਉਲਟੀਆਂ ਆਉਣਾ ਅਤੇ ਤੇਜ਼ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਮਹਿਸੂਸ ਹੋਣਾ ਅਤੇ ਸਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹੁੰਦੇ ਹਨ।  ਇਸ ਲਈ ਅਜਿਹੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।ਸਰਕਾਰੀ ਸਿਹਤ ਕੇਂਦਰਾਂ ਵਿੱਚ ਮਲੇਰੀਆ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।ਮਾਹਰ ਡਾਕਟਰ ਦੀ ਸਲਾਹ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਪਰਮਜੀਤ ਕੌਰ, ਸਹਾਇਕ ਪ੍ਰੋਫ਼ੈਸਰ ਜੀਵਨਜੋਤ ਕੌਰ, ਹੈਲਥ ਇੰਸਪੈਕਟਰ ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਸਵਰਨ ਸਿੰਘ, ਪਿ੍ਰਤਪਾਲ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ, ਜਗਜੀਤ ਕੌਰ, ਗੁਰਦੀਪ ਕੌਰ ਆਦਿ ਮੌਜੂਦ ਸਨ।

ਸਰਕਾਰੀ ਕਾਲਜ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਸਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

 ਐਸ.ਏ.ਐਸ. ਨਗਰ, 13 ਅਗਸਤ : ਆਗਾਮੀ ਸੁਤੰਤਰਤਾ ਦਿਵਸ ਸਮਾਰੋਹ ਲਈ ਅੱਜ ਸਵੇਰੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ ਫ਼ੇਜ਼-6, ਮੋਹਾਲੀ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਹੋਣਗੇ।

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਸੁਤੰਤਰਤਾ ਦਿਵਸ ਸਮਾਰੋਹ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਸਿਰਫ਼ ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਹੀ ਪਰੇਡ ਵਿੱਚ ਹਿੱਸਾ ਲੈ ਰਹੀਆਂ ਹਨ। ਰਾਜ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਮਹਾਂਮਾਰੀ ਕਾਰਨ ਸੁਰੱਖਿਆ ਉਪਾਵਾਂ ਤਹਿਤ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ।


ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮਾਗਮ ਦੀ ਪੂਰੀ ਡਰੈੱਸ ਰਿਹਰਸਲ ਤੋਂ ਬਾਅਦ ਦੱਸਿਆ ਕਿ ਕੋਵਿਡ ਸੰਕਟ ਕਾਰਨ, ਸੁਤੰਤਰਤਾ ਦਿਵਸ ਸਮਾਰੋਹ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਮੁੱਖ ਮਹਿਮਾਨ ਦੁਆਰਾ ਸੰਬੋਧਨ ਤੇ ਇਨਾਮ ਵੰਡ ਤੱਕ ਸੀਮਤ ਰਹੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਮਾਪਦੰਡਾਂ ਕਾਰਨ ਇਸ ਮੌਕੇ ਕੋਈ ਜਨਤਕ ਇਕੱਠ ਨਹੀਂ ਕੀਤਾ ਜਾਵੇਗਾ ਅਤੇ ਨਾ ਕੋਈ ਸਕੂਲੀ ਬੱਚੇ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਪ੍ਰੋਟੋਕੋਲਾਂ ਦੀ ਪਾਲਣਾ ਕਰਦਿਆਂ ਸਮਾਗਮ ਵਾਲੀ ਥਾਂ ਦੀ ਪੂਰੀ ਸਫ਼ਾਈ ਤੇ ਸੈਨੇਟਾਈਜੇਸ਼ਨ ਨੂੰ ਸਿਰਫ਼ ਜ਼ਰੂਰੀ ਸਟਾਫ਼ ਨਾਲ ਹੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਬਾਵਜੂਦ ਇਹ ਜਸ਼ਨ ਪੂਰੇ ਉਤਸ਼ਾਹ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਕਰਵਾਏ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਸ਼ਰਮਾ, ਐਸ.ਡੀ.ਐਮ. ਹਰਬੰਸ ਸਿੰਘ, ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਹੋਰ ਹਾਜ਼ਰ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ/ਰੈਲੀਆਂ ਕਰਨ ਉਤੇ ਪਾਬੰਦੀ

 ਐਸ.ਏ.ਐਸ. ਨਗਰ, 12 ਅਗਸਤ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। 


ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇਹ ਹੁਕਮ ਮਿਤੀ 26 ਸਤੰਬਰ 2021 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।


ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਪੂਰਾ ਵੇਰਵਾ ਥਾਣੇ/ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ

ਐਸ.ਏ.ਐਸ. ਨਗਰ, 12 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ੍ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ ਅਤੇ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਨਹੀਂ ਦਿੱਤੀ,


 ਉਹ ਇਕ ਹਫ਼ਤੇ ਵਿੱਚ ਸੂਚਨਾ ਸਬੰਧਤ ਥਾਣੇ ਵਿੱਚ ਦੇਣ ਨੂੰ ਯਕੀਨੀ ਬਣਾਉਣ। ਭਵਿੱਖ ਵਿੱਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਇਕ ਹਫ਼ਤੇ ਅੰਦਰ ਸਬੰਧਤ ਥਾਣੇ ਵਿਚ ਦੇਣੀ ਲਾਜ਼ਮੀ ਹੋਵੇਗੀ। ਸੀਨੀਅਰ ਕਪਤਾਨ ਪੁਲਿਸ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟਜ਼ ਇਨ੍ਹ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ। ਇਲਾਕੇ ਦਾ ਮੁੱਖ ਥਾਣਾ ਅਫ਼ਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਬਿਨਾਂ ਸੂਚਨਾ ਤੋਂ ਰੱਖੇ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲਿਸ ਨੂੰ ਵੀ ਨਾਲ ਰੱਖਿਆ ਜਾਵੇ। 

ਇਹ ਹੁਕਮ 26 ਨਵੰਬਰ 2021 ਤੱਕ ਲਾਗੂ ਰਹਿਣਗੇ।

ਡੀ.ਬੀ.ਈ.ਈ. ਮੋਹਾਲੀ ਨੇ ਰਿਲਾਇੰਸ ਨਿਪੁੰਨ ਲਾਇਫ ਇੰਨਸੋਰੈਂਸ ਵਿੱਚ ਜਗਦੀਪ ਕੌਰ ਦੀ ਸਿਲੈਕਸ਼ਨ ਕਰਵਾਈ

 ਐਸ.ਏ.ਐਸ ਨਗਰ, 05 ਅਗਸਤ :ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਮੋਹਾਲੀ ਵਿਖੇ ਸਥਾਪਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ ਯੋਜਨਾ ਅਧੀਨ ਡੀ.ਬੀ.ਈ.ਈ., ਮੋਹਾਲੀ ਵੱਲੋੋਂ ਚੰਡੀਗੜ੍ਹ ਦੀ ਵਸਨੀਕ ਜਗਦੀਪ ਕੌਰ ਦੀ ਸਿਲੈਕਸ਼ਨ ਰਿਲਾਇੰਸ ਨਿਪੁੰਨ ਲਾਇਫ ਇੰਨਸੋਰੈਂਸ ਵਿੱਚ ਕਰਵਾਈ ਗਈ ਹੈ। ਜਗਦੀਪ ਕੌਰ ਚੰਡੀਗੜ੍ਹ ਦੀ ਰਹਿਣ ਵਾਲੀ ਹੈ ਅਤੇ ਉਸ ਨੇ ਗ੍ਰੈਜੂਏਸ਼ਨ ਕੀਤੀ ਹੋਈ ਹੈੈ। ਉਹ ਕਾਫੀ ਸਮੇਂ ਤੋਂ ਨੌਕਰੀ ਦੀ ਤਲਾਸ਼ ਕਰ ਰਹੀ ਸੀ ਜਿਸਦੇ ਸਬੰਧ ਵਿੱਚ ਡੀ.ਬੀ.ਈ.ਈ., ਮੋਹਾਲੀ ਵਿਖੇ ਆਈ ਅਤੇ ਡਿਪਟੀ ਸੀ.ਈ.ਓ ਨਾਲ ਮੁਲਾਕਾਤ ਕੀਤੀ। 



ਡਿਪਟੀ ਸੀ.ਈ.ਓ ਨੇ ਉਸਨੂੰ ਡੀ.ਬੀ.ਈ.ਈ., ਮੋਹਾਲੀ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਕਿਹਾ। ਇਸ ਤੋੋਂ ਬਾਅਦ ਡਿਪਟੀ ਸੀ.ਈ.ਓ ਵੱਲੋਂ ਉਸਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੇ ਹੀ ਕੰਪਨੀ ਵਿੱਚ ਇੰਟਰਵਿਊ ਲਈ ਭੇਜਿਆ ਗਿਆ, ਜਿੱਥੇ ਕਿ ਉਸ ਦੀ ਸਲੈਕਸ਼ਨ ਹੋ ਗਈ। 

ਸਿਲੈਕਸ਼ਨ ਤੋੋਂ ਬਾਅਦ ਜਗਦੀਪ ਕੌਰ ਨੇ ਡੀ.ਬੀ.ਈ.ਈ., ਮੋਹਾਲੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਡੀ.ਬੀ.ਈ.ਈ., ਮੋਹਾਲੀ ਦੀਆਂ ਸਹੂਲਤਾਂ ਦੀ ਜਾਣਕਾਰੀ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਾਂਝੀ ਕਰਨ ਦਾ ਵਾਅਦਾ ਕੀਤਾ।

ਡੀਸੀ ਦਫ਼ਤਰ ਕਾਮਿਆਂ ਨੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਦੀ ਕਾਂਗੜ ਵਿਖੇ ਰਿਹਾਇਸ਼ ਨੂੰ ਘੇਰਿਆ। 15 ਅਗਸਤ ਤੱਕ ਕਲਮਛੋਡ਼ ਹਡ਼ਤਾਲ ਵਧਾਈ। 12 ਤੋਂ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ

ਐਸ.ਏ.ਐਸ. ਨਗਰ, 4 ਅਗਸਤ : ਪੰਜਾਬ ਰਾਜ ਜ਼ਿਲ੍ਹਾ (ਡੀ ਸੀ) ਦਫਤਰ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਦੀ ਅਗਵਾਈ ਵਿੱਚ ਪੰਜਾਬ ਦੇ ਡੀਸੀ ਦਫ਼ਤਰਾਂ, ਐੱਸਡੀਐੱਮ ਦਫ਼ਤਰਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਕੰਮ ਕਰਦੇ ਦਫਤਰੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਪਿੰਡ ਕਾਂਗੜ ਵਿਖੇ ਸੂਬਾ ਪੱਧਰੀ  ਰੈਲੀ ਕੀਤੀ ਅਤੇ ਰੈਲੀ ਉਪਰੰਤ ਰੋਸ ਮਾਰਚ ਕਰਦੇ ਹੋਏ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਰਿਹਾਇਸ਼ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਇਸ ਸੰਬੰਧ ਵਿਚ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅਸੀਂ ਪੰਜਾਬ ਸਰਕਾਰ ਤੋਂ ਸਟਾਫ ਮੰਗਦੇ ਸੀ, ਪ੍ਰਮੋਸ਼ਨਾਂ ਮੰਗਦੇ ਸੀ ਜਾਂ ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦੀ ਪਦਉੱਨਤੀ ਦਾ ਕੋਟਾ ਮੰਗਦੇ ਸੀ ਅਤੇ ਹੋਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕੀਤੇ ਜਾਣ ਦੀ ਉਮੀਦ ਕਰਦੇ ਸੀ ਪਰੰਤੂ ਪੰਜਾਬ ਸਰਕਾਰ ਮਾਲ ਵਿਭਾਗ ਨੇ ਡੀਸੀ ਦਫ਼ਤਰਾਂ ਦੇ ਪੁਨਰਗਠਨ ਕਰਨ ਦੇ ਨਾਮ ਤੇ ਹਰੇਕ ਜ਼ਿਲ੍ਹੇ ਵਿੱਚ ਛੇ ਸ਼ਾਖਾਵਾਂ ਖ਼ਤਮ ਕਰ ਦਿੱਤੀਆਂ ਅਤੇ ਸੀਨੀਅਰ ਸਹਾਇਕਾਂ ਤੇ ਕਲਰਕਾਂ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ। ਇਸ ਨਾਲ ਡੀਸੀ ਦਫ਼ਤਰ ਕਾਮਿਆਂ ਦੇ ਪ੍ਰਮੋਸ਼ਨ ਮੌਕੇ ਘਟ ਗਏ ਅਤੇ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਦੇ ਉਲਟ ਪੜ੍ਹੇ ਲਿਖੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਘਟਾ ਦਿੱਤੇ। 



ਇਸ ਤੋਂ ਇਲਾਵਾ ਸਾਂਝੀਆਂ ਮੰਗਾਂ ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਆਲੋਚਨਾ ਕਰਦਿਆਂ  ਹਾਜ਼ਰ ਡੀਸੀ ਦਫ਼ਤਰ ਕਾਮਿਆਂ ਨੇ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਵੋਟਾਂ ਨਾ ਪਾਉਣ ਦਾ ਅਾਇਦ ਲਿਆ। ਇਸ ਲਈ ਡੀ ਸੀ ਦਫਤਰ ਯੂਨੀਅਨ ਵੱਲੋਂ ਪੁਨਰਗਠਨ ਕਰਨ ਦੇ ਨਾਂ ਤੇ ਖ਼ਤਮ ਕੀਤੀਆਂ ਸ਼ਾਖਾਵਾਂ ਅਤੇ ਅਸਾਮੀਆਂ ਦੀ ਬਹਾਲੀ ਲਈ ਪਿਛਲੇ ਦੋ ਦਿਨ ਤੋਂ ਕਲਮਛੋਡ਼ ਹਡ਼ਤਾਲ ਕੀਤੀ ਹੋਈ ਸੀ ਅਤੇ ਅੱਜ ਸਮੂਹਿਕ ਛੁੱਟੀ ਲੈ ਕੇ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਪਿੰਡ ਕਾਂਗੜ ਵਿਖੇ ਰੈਲੀ ਕੀਤੀ। ਇਸ ਮੌਕੇ ਯੂਨੀਅਨ ਵੱਲੋਂ ਤਿਆਰ ਕੀਤਾ ਗਿਆ ਯੂਨੀਅਨ ਦਾ ਝੰਡਾ ਵੀ ਲਾਂਚ ਕੀਤਾ ਗਿਆ। ਯੂਨੀਅਨ ਵੱਲੋਂ   ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਹ ਸ਼ਾਖਾਵਾਂ ਅਤੇ ਅਸਾਮੀਆਂ ਬਹਾਲ ਨਾ ਕੀਤੀਆਂ ਗਈਆਂ ਤਾਂ ਡੀ ਸੀ ਦਫਤਰ ਕਾਮਿਆਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਇਹ ਵੀ ਫੈਸਲਾ ਕੀਤਾ ਕਿ ਪੀ ਐੱਸ ਐੱਮ ਐੱਸ ਯੂ ਵੱਲੋਂ ਦਿੱਤੇ ਗਏ ਪ੍ਰੋਗਰਾਮ ਦੇ ਨਾਲ ਕਲਮ ਛੋਡ਼ ਹਡ਼ਤਾਲ 15 ਅਗਸਤ ਤਕ ਜਾਰੀ ਰਹੇਗੀ। ਇਸ ਹੜਤਾਲ ਦੌਰਾਨ 5 ਅਗਸਤ ਨੂੰ ਸਮੁੱਚੇ ਪੰਜਾਬ ਵਿਚ ਡੀ ਸੀ ਦਫ਼ਤਰ ਕਾਮੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ ਡਿਵੀਜ਼ਨ ਪੱਧਰ ਤੇ ਮਾਲ ਮੰਤਰੀ ਪੰਜਾਬ ਦੇ ਪੁਤਲੇ ਬਣਾ ਕੇ ਬਕਾਇਦਾ ਆਪਣੀ ਕਚਹਿਰੀ ਲਾ ਕੇ ਦੋਸ਼ ਆਇਦ ਕਰਨ ਬਾਅਦ ਸਜ਼ਾ ਦੇ ਤੌਰ ਤੇ ਪੁਤਲੇ ਨੂੰ ਫਾਹੇ ਲਾਉਣਗੇ ਅਤੇ ਉਸ ਉਪਰੰਤ ਪੁਤਲਿਆਂ ਨੂੰ ਸਾੜਨਗੇ। ਇਸ ਹੜਤਾਲ ਦੌਰਾਨ ਰੋਜ਼ ਜਿੱਥੇ ਰੋਸ ਵਿਖਾਵੇ ਜਾਰੀ ਰਹਿਣਗੇ ਉਥੇ ਕਲਮ ਛੋਡ਼ ਹਡ਼ਤਾਲ ਦੌਰਾਨ ਦਫਤਰੀ ਕੰਮਾਂ ਦਾ ਬਾਈਕਾਟ ਕਰਕੇ ਰੋਸ ਮੁਜ਼ਾਹਰੇ ਕਰਨਗੇ। ਇਸ ਤੋਂ ਇਲਾਵਾ ਮਾਲ ਮੰਤਰੀ ਪੰਜਾਬ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਹਡ਼ਤਾਲ ਦੌਰਾਨ ਜਿਸ ਜ਼ਿਲ੍ਹੇ  ਵਿੱਚ ਵੀ ਜਾਣਗੇ, ਉਸ ਵਿੱਚ ਕਾਲੀਆਂ ਝੰਡੀਆਂ ਨਾਲ ਜ਼ਬਰਦਸਤ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਇਸ ਐਕਸ਼ਨ ਨੂੰ ਹੋਰ ਸਖ਼ਤ ਕਰਦਿਆਂ 12 ਅਗਸਤ ਤੋਂ ਦਫਤਰਾਂ ਦੀ ਤਾਲਾਬੰਦੀ ਕਰਕੇ ਜ਼ਿਲ੍ਹਿਆਂ ਦਾ ਕਲੱਸਟਰ ਬਣਾ ਕੇ ਵਾਰੀ ਵਾਰੀ ਮਾਲ ਮੰਤਰੀ, ਮੁੱਖ ਮੰਤਰੀ ਜਾਂ ਵਿੱਤ ਮੰਤਰੀ ਦੇ ਹਲਕੇ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦਾ ਫ਼ੈਸਲਾ ਆਉਣ ਵਾਲੇ ਦਿਨਾਂ ਵਿਚ ਆਨਲਾਈਨ ਮੀਟਿੰਗ ਰਾਹੀਂ ਕੀਤਾ ਜਾਵੇਗਾ। ਇਸ ਹੜਤਾਲ ਦੌਰਾਨ ਹਰ ਤਰ੍ਹਾਂ ਦੀਆਂ ਬਹੁਤ ਜ਼ਰੂਰੀ ਸੇਵਾਵਾਂ ਵੀ ਬੰਦ ਰਹਿਣਗੀਆਂ। ਮੁਕੰਮਲ ਕੰਮ ਠੱਪ ਰੱਖਦਿਆਂ ਕੋਰੋਨਾ, ਹੜ੍ਹਾਂ ਸਬੰਧੀ, ਚੋਣਾਂ ਸੰਬੰਧੀ, 15 ਅਗਸਤ ਦੀ ਤਿਆਰੀ ਸਬੰਧੀ ਜਾਂ ਅਫ਼ਸਰਾਂ ਦੀਆਂ ਸਰਕਾਰ ਨਾਲ ਹੋਣ ਵਾਲੀਆਂ ਵੀਡੀਓ ਕਾਨਫ਼ਰੰਸਿੰਗ ਮੀਟਿੰਗਾਂ  ਸਬੰਧੀ ਵੀ ਕੋਈ ਕੰਮ ਨਹੀਂ ਕੀਤਾ ਜਾਵੇਗਾ। ਸੂਬਾ ਪੱਧਰੀ ਅਗਲੀ ਰੀਵਿਊ ਮੀਟਿੰਗ ਆਨਲਾਈਨ ਸ਼ਨੀਵਾਰ 7 ਅਗਸਤ ਨੂੰ ਕੀਤੀ ਜਾਵੇਗੀ। ਉਦੋਂ ਤੱਕ ਜੇ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਆਇਆ ਤਾਂ ਐਕਸ਼ਨ ਨੂੰ ਹੋਰ ਸਖ਼ਤ ਕਰਨ ਸਬੰਧੀ ਵੀ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਰੈਲੀ ਵਿਚ ਸਮੁੱਚੀ ਸੂਬਾ ਲੀਡਰਸ਼ਿਪ ਤੋਂ ਇਲਾਵਾ 22 ਜ਼ਿਲ੍ਹਿਆਂ ਦੀ ਲੀਡਰਸ਼ਿਪ ਸੌ ਫ਼ੀਸਦੀ ਸਟਾਫ ਨੂੰ ਨਾਲ ਲੈ ਕੇ ਸ਼ਾਮਲ ਹੋਈ।*



दिल व फेफड़े के मरीजों को इलाज में देरी नहीं करनी चाहिए :विशेषज्ञ


मोहाली, 01 अगस्त : कोविड-19 महामारी के दौरान हृदय और फेफड़ों की सर्जरी के लिए आने वाले रोगियों के स्पेक्ट्रम में भारी बदलाव देखा गया है। रोगी अपने प्रारंभिक निदान में देरी कर रहे हैं और इलेक्टिव प्रोसीजर को स्थगित कर रहे हैं, जिसके कारण अस्पतालों में विषम समय में गंभीर जटिलताओं और मामले के बिगड़ने वाले रोगियों की अचानक वृद्धि हो रही है। 

मैक्स अस्पताल, मोहाली में कार्डियोवास्कुलर थोरेसिक सर्जरी के डायरेक्टर, डॉ दीपक पुरी ने रविवार को यह बताते हुए कहा कि कोविड -19 महामारी का स्वास्थ्य सेवा में विश्व स्तर पर  विनाशकारी प्रभाव पड़ा है और इससे भी बुरा प्रभाव उन लोगों पर पड़ा है जिन्हें हृदय और अन्य जीवन शैली की बीमारियां जैसे मधुमेह, कैंसर और तनाव है।


उन्होंने कहा, ऐसे मरीज जिन्हें दिल या फेफड़ों की सर्जरी की जरूरत थी , लेकिन उनमें कोविड-19 का पता चला। कोविड-19 के इलाज के दौरान उनके दिल या फेफड़ों की जटिलताएं काफी खराब हो गईं। ऐसे मरीज जब तक वास्तव में सर्जरी के लिए आते हैं तब तक उनकी बीमारी बढ़ जाती है और ऑपरेशन का जोखिम भी काफी बढ़ जाता है। 

डॉ पुरी ने जोर देकर कहा कि उन रोगियों की भी एक श्रेणी है जिन्हें हृदय या फेफड़ों की बीमारी है लेकिन लॉकडाउन के कारण इलाज में देरी हुई है। तब वे वस्तुत: गंभीर जटिलताओं के साथ इलाज के लिए आते हैं जहां उन्हें बड़े जोखिम वाले सर्जिकल हस्तक्षेप की आवश्यकता होती है।

डॉ पुरी बतातें है , हालांकि कोविड ने दुनिया भर में स्वास्थ्य पेशेवरों के लिए कल्पना से परे चुनौतियां खड़ी कर दी हैं, लेकिन चिकित्सा विशेषज्ञों को इन चुनौतियों का सामना करना सीखना चाहिए और संकट से निपटने के लिए अपने कामकाज को तेजी से विकसित करना चाहिए।

डॉ पुरी ने कहा कि अगर मरीज समय पर अस्पतालों में पहुंचते हैं तो अधिकांश जटिलताओं से बचा जा सकता है।

ਸਿਹਤ ਮੰਤਰੀ ਵੱਲੋਂ ਕਲੱਬਾਂ ਦੀ ਸਾਂਝੀ ਮੀਟਿੰਗ ਬੁਲਾ ਕੇ ਮੋਹਾਲੀ ਵਿੱਚ ਪ੍ਰੈੱਸ ਕਲੱਬ ਨੂੰ ਜ਼ਮੀਨ ਦੇਣ ਦਾ ਮਸਲਾ ਹੱਲ ਕਰਵਾਉਣ ਦਾ ਭਰੋਸਾ

 ਮੋਹਾਲੀ, 27 ਜੁਲਾਈ : ਮੋਹਾਲੀ ਸ਼ਹਿਰ ਵਿੱਚ ਪ੍ਰੈੱਸ ਕਲੱਬਾਂ ਨੂੰ ਜ਼ਮੀਨ ਦੇਣ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇਡ਼ਕਾ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਅੱਜ ਸਿਹਤ ਅਤੇ ਕਿਰਤ ਭਲਾਈ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੇ ਇਸੇ ਹਫ਼ਤੇ ਤਿੰਨੋਂ ਪ੍ਰੈੱਸ ਕਲੱਬਾਂ ਨੂੰ ਇੱਕ ਪਲੇਟਫਾਰਮ ਉਤੇ ਇਕੱਠੇ ਕਰਨ ਦੇ ਲਈ ਕਲੱਬਾਂ ਦੇ ਅਹੁਦੇਦਾਰਾਂ ਦੀ ਇੱਕ ਸਾਂਝੀ ਮੀਟਿੰਗ ਬੁਲਾ ਕੇ ਮਸਲਾ ਹੱਲ ਕਰਨ ਅਤੇ ਕਿਸੇ ਢੁਕਵੀਂ ਥਾਂ ਉਤੇ ਜ਼ਮੀਨ ਦੇਣ ਦੀ ਗੱਲ ਆਖੀ। ਸਿਹਤ ਮੰਤਰੀ ਸ੍ਰ. ਸਿੱਧੂ ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਦੇ ਸੈਕਟਰ 71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿਖੇ ਕਰਵਾਏ ਗਏ ‘ਤਾਜ਼ਪੋਸ਼ੀ ਸਮਾਗਮ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਆਏ ਸਨ।

ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸ਼ਹਿਰ ਨਾਲ ਸਬੰਧਿਤ ਤਿੰਨੋਂ ਪ੍ਰੈੱਸ ਕਲੱਬਾਂ ਦੇ ਅਹੁਦੇਦਾਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਇੱਕਜੁਟ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇੱਕ ਪਲੇਟਫਾਰਮ ਉਤੇ ਇਕੱਠੇ ਹੋਣ ਉਪਰੰਤ ਉਹ ਚੰਡੀਗਡ਼੍ਹ ਪ੍ਰੈੱਸ ਕਲੱਬ ਦੀ ਤਰਜ਼ ਉਤੇ ਮੋਹਾਲੀ ਵਿੱਚ ਪ੍ਰੈੱਸ ਕਲੱਬ ਲਈ ਜ਼ਮੀਨ ਦਾ ਮਸਲਾ ਹੱਲ ਕਰਵਾਉਣਗੇ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਦੀ ਲੋਕਤੰਤਰਿਕ ਢੰਗ ਨਾਲ ਨਵੀਂ ਚੁਣੀ ਗਈ ਗਵਰਨਿੰਗ ਬਾਡੀ ਨੂੰ ਵਧਾਈ ਵੀ ਦਿੱਤੀ।


ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਪ੍ਰੈੱਸ ਕਲੱਬ ਸੰਨ 1999 ਤੋਂ ਹੋਂਦ ਵਿੱਚ ਆਇਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ ਅਤੇ ਇਸ ਦੀ ਹਰ ਸਾਲ ਲੋਕਤੰਤਰਿਕ ਢੰਗ ਨਾਲ ਚੋਣ ਕਰਵਾਈ ਜਾਂਦੀ ਹੈ।
ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਮੁੱਖ ਮਹਿਮਾਨ ਨੂੰ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਅੱਜ ਵੀ ਆਪਣੇ ਉਸੇ ਇੱਕਜੁਟਤਾ ਲਈ ਤਿੰਨੋਂ ਪ੍ਰੈੱਸ ਕਲੱਬਾਂ ਦੇ ਅਹੁਦੇਦਾਰਾਂ ਦੀ ਹੋਣ ਵਾਲੀ ਸਾਂਝੀ ਮੀਟਿੰਗ ਲਈ ਕੀਤੇ ਵਾਅਦੇ ਉਤੇ ਅਡੋਲ ਖਡ਼੍ਹਾ ਹੈ।
ਇਸ ਮੌਕੇ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਮੁੱਖ ਮਹਿਮਾਨ ਸ੍ਰ. ਬਲਬੀਰ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਸਵਾਗਤੀ ਕਮੇਟੀ ਵਿੱਚ ਸ਼ਾਮਿਲ ਮਹਿਲਾ ਪੱਤਰਕਾਰ ਨੀਲਮ ਠਾਕੁਰ ਅਤੇ ਨੇਹਾ ਵਰਮਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਬੁੱਕਿਆਂ ਨਾਲ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਤਾਜ਼ਪੋਸ਼ੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਗੁਰਤੇਜ ਸਿੰਘ ਪੰਨੂ, ਕਾਂਗਰਸੀ ਆਗੂ ਨੌਨਿਹਾਲ ਸਿੰਘ ਸੋਢੀ, ਭੁਪਿੰਦਰ ਸਿੰਘ ਵਾਲੀਆ, ਸਾਹਿਬਜ਼ਾਦਾ ਟਿੰਬਰ ਤੋਂ ਐਨ.ਐਸ. ਸੰਧੂ, ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਸ਼ਰਨ ਸਿੰਘ ਰਿਆਡ਼, ਕਾਂਗਰਸੀ ਆਗੂ ਘੱਟ ਗਿਣਤੀਆਂ ਚੇਅਰਮੈਨ ਡਾ. ਅਨਵਰ ਹੁਸੈਨ, ਪ੍ਰਾਚੀਨ ਕਲਾ ਕੇਂਦਰ ਦੇ ਡਾਇਰੈਕਟਰ ਸ਼ੋਭਾ ਕੌਸਰ ਆਦਿ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ।
ਇਸ ਮੌਕੇ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਰਾਜੀਵ ਤਨੇਜਾ ਮੀਤ ਪ੍ਰਧਾਨ, ਮਨਜੀਤ ਸਿੰਘ ਚਾਨਾ ਮੀਤ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ, ਬਲਜੀਤ ਸਿੰਘ ਮਰਵਾਹਾ ਆਰਗੇਨਾਈਜ਼ਿੰਗ ਸੈਕਟਰੀ, ਨਾਹਰ ਸਿੰਘ ਧਾਲੀਵਾਲ ਜੁਆਇੰਟ ਸਕੱਤਰ, ਵਿਜੇ ਕੁਮਾਰ ਜੁਆਇੰਟ ਸਕੱਤਰ, ਰਾਜ ਕੁਮਾਰ ਅਰੋਡ਼ਾ ਕੈਸ਼ੀਅਰ ਸਮੇਤ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗਡ਼ੀ ਆਦਿ ਸਮੇਤ ਬਹੁਤ ਸਾਰੇ ਪੱਤਰਕਾਰ ਅਤੇ ਪਤਵੰਤੇ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਬਲਜੀਤ ਸਿੰਘ ਮਰਵਾਹਾ ਆਰਗੇਨਾਈਜ਼ਿੰਗ ਸੈਕਟਰੀ ਵੱਲੋਂ ਬਾਖੂਬੀ ਨਿਭਾਈ ਗਈ।

ਬੱਚਿਆਂ ਦੇ ਮਾਮਲੇ ਨਾਲ ਨਜਿੱਠਣ ਵਾਲੇ ਪੁਲਿਸ ਅਧਿਕਾਰੀਆਂ ਦੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟਰੇਨਿੰਗ ਲਾਈ

 ਐਸ.ਏ.ਐਸ. ਨਗਰ, 27 ਜੁਲਾਈ : ਜ਼ਿਲ੍ਹਾ ਅਤੇ ਸੈਸਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਆਰ.ਐਸ. ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਵਿਸ਼ੇਸ਼ ਤੌਰ ਉਤੇ ਬੱਚਿਆਂ ਦੇ ਮਾਮਲਿਆਂ ਨਾਲ ਨਜਿੱਠਣ ਵਾਲੇ ਪੁਲਿਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਜ਼ਿਲੇ੍ਹ ਦੇ ਸਮੂਹ ਪੁਲਿਸ ਸਟੇਸ਼ਨਾਂ ਦੇ ਜੁਵੇਨਾਈਲ ਪੁਲੀਸ ਅਫ਼ਸਰਾਂ ਨੇ ਭਾਗ ਗਿਆ।



ਸਿਖਲਾਈ ਸੈਸ਼ਨ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਵੀ ਕਿਸੇ ਨਾਬਾਲਗ ਦੀ ਕਿਸੇ ਕੇਸ ਵਿੱਚ ਪੁੱਛ-ਪੜਤਾਲ ਕਰਨੀ ਹੋਵੇ ਤਾਂ ਉਸ ਸਮੇਂ ਪੁਲਿਸ ਅਧਿਕਾਰੀ ਵਰਦੀ ਵਿੱਚ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਜੁਰਮ ਵਿੱਚ ਸ਼ਾਮਲ ਨਾਬਾਲਗ ਦੀ ਨਿੱਜੀ ਜਾਣਕਾਰੀ ਪ੍ਰੈੱਸ ਜਾਂ ਕਿਸੇ ਹੋਰ ਨੂੰ ਨਹੀਂ ਦਿੱਤੀ ਜਾ ਸਕਦੀ, ਜਿਸ ਦੀ ਦਫ਼ਾ 74 ਅਧੀਨ ਮਨਾਹੀ ਹੈ।

ਉਨ੍ਹਾਂ ਦੱਸਿਆ ਕਿ ਨਾਬਾਲਗ ਨੂੰ 24 ਘੰਟੇ ਦੇ ਅੰਦਰ-ਅੰਦਰ ਜੁਵੇਨਾਈਲ ਜਸਟਿਸ ਬੋਰਡ ਸਾਹਮਣੇ ਪੇਸ਼ ਕਰਨਾ ਜ਼ਰੂਰੀ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਾਬਾਲਗ ਦੇ ਕੇਸ ਵਿੱਚ ਪੜਤਾਲ ਕਾਨੂੰਨ ਅਨੁਸਾਰ ਨਿਰਧਾਰਤ ਸਮੇਂ ਅੰਦਰ ਪੂਰੀ ਹੋਣੀ ਚਾਹੀਦੀ ਹੈ। ਇਸ ਸਮੇਂ ਉਨ੍ਹਾਂ ਨਾਲ ਬਚਪਨ ਬਚਾਓ ਅੰਦੋਲਨ ਦੇ ਸਟੇਟ ਕੋਆਰਡੀਨੇਟਰ ਸ੍ਰੀ ਯਾਦਵਿੰਦਰ ਸਿੰਘ ਵੀ ਹਾਜ਼ਰ ਸਨ।

ਰਾਣਾ ਸੋਢੀ ਨੇ ''ਕਮ ਆਨ ਇੰਡੀਆ'' ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ 'ਤੇ ਕੀਤਾ ਉਤਸ਼ਾਹਿਤ

 ਐਸ.ਏ.ਐਸ. ਨਗਰ, 23 ਜੁਲਾਈ : ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਸਪੋਰਟਸ ਸਟੇਡੀਅਮ, ਸੈਕਟਰ-78 ਤੋਂ ਭਾਰਤੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਹਨਾਂ ਨਾਲ ਸਕੱਤਰ ਖੇਡ ਰਾਜ ਕਮਲ ਚੌਧਰੀ, ਸੰਯੁਕਤ ਸਕੱਤਰ ਖੇਡਾਂ ਕਰਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

ਰਾਣਾ ਸੋਢੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੋਕਿਓ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਮਨੋਬਲ ਨੂੰ ਵਧਾਉਣ ਲਈ ਸੰਦੇਸ਼ (ਮੈਸੇਜ) ਅਤੇ ਵੀਡੀਓ ਬਣਾਉਣ। ਕੇਂਦਰੀ ਖੇਡ ਮੰਤਰੀ ਸ੍ਰੀ ਅਨੁਰਾਗ ਠਾਕੁਰ ਦੀ ਤਰਜ਼ 'ਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਇੱਕ ਵੀਡੀਓ ਬਣਾਉਣ। ਉਹਨਾਂ ਅੱਗੇ ਕਿਹਾ, "ਅਸੀਂ ਟੋਕਿਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਆਪਣੇ ਅਥਲੀਟਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤਾਂ ਕਿ ਉਹ ਜਾਣ ਸਕਣ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ।’ ਉਹਨਾਂ ਅੱਗੇ ਕਿਹਾ, ’ਅਸੀਂ ਖਿਡਾਰੀਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਘੜੀ ਵਿੱਚ ਦੇਸ਼ ਦਾ ਹਰ ਵਿਅਕਤੀ ਉਨ੍ਹਾਂ ਦੇ ਨਾਲ ਖੜ੍ਹਾ ਹੈ।’


ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖਿਡਾਰੀਆਂ ਵਿੱਚੋਂ 40 ਫ਼ੀਸਦੀ ਖਿਡਾਰੀ ਪੰਜਾਬ ਅਤੇ ਹਰਿਆਣਾ ਤੋਂ ਹਨ ਅਤੇ ਇਸ ਵਿੱਚ ਦੋਵੇਂ ਸੂਬਿਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਓਲੰਪਿਕ ਵਿੱਚ ਸੋਨ ਤਮਗਾ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਰੂਪ ਵਿੱਚ 2.25 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲਿਆਂ ਨੂੰ 1.5 ਕਰੋੜ ਰੁਪਏ ਜਦਕਿ ਕਾਂਸੀ ਤਮਗਾ ਜੇਤੂਆਂ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, ‘‘ਅਸੀਂ ਹਾਕੀ ਵਿੱਚ ਪ੍ਰਮੁੱਖ ਦਾਅਵੇਦਾਰ ਵਜੋਂ ਸਾਹਮਣੇ ਆਉਣ ਦੀ ਉਮੀਦ ਕਰ ਰਹੇ ਹਾਂ ਕਿਉਂਕਿ ਕੌਮੀ ਹਾਕੀ ਟੀਮ ਦੇ ਅੱਧੇ ਖਿਡਾਰੀ ਸੂਬੇ ਵਿੱਚੋਂ ਲਏ ਜਾਣ ਦੀ ਉਮੀਦ ਹੈ।’’ ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਉਭਰ ਰਹੇ ਖਿਡਾਰੀ, ਵਿਦੇਸ਼ੀ ਮਾਹਰ ਕੋਚਿੰਗ ਸਟਾਫ਼ ਤੋਂ ਇਲਾਵਾ ਅਤਿ ਆਧੁਨਿਕ ਸਾਜ਼ੋ-ਸਾਮਾਨ ਸਬੰਧੀ ਹਰ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੂਬੇ ਦੀ ਨਵੀਂ ਖੇਡ ਨੀਤੀ ਬਹੁਤ ਲਾਭਕਾਰੀ ਸਿੱਧ ਹੋਈ ਹੈ।
ਇਸ ਦੌਰਾਨ, ''ਕਮ ਆਨ ਇੰਡੀਆ'' ਦੀ ਇਹ ਆਵਾਜ਼ ਸੂਬੇ ਦੇ ਹਰ ਜ਼ਿਲ੍ਹੇ ਵਿਚ ਵੀ ਗੂੰਜੀ, ਜਿਥੇ ਸਾਡੇ ਖਿਡਾਰੀਆਂ ਨਾਲ ਇਕਜੁੱਟਤਾ ਦਰਸਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ ਹਨ।

ਹੁਨਰ ਵਿਕਾਸ ਮਿਸ਼ਨ ਰਾਹੀਂ ਕਰਵਾਏ ਜਾਂਦੇ ਕੋਰਸਾਂ ਦਾ ਲਾਹਾ ਲੈਣ ਲਈ ਕਮਰਾ ਨੰ: 453, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਜਾਂ ਮੋਬਾਇਲ ਨੰ: 8872488853, 9216788884 ਤੇ ਸੰਪਰਕ ਕੀਤਾ ਜਾ ਸਕਦਾ ਹੈ।

 ਐਸ.ਏ.ਐਸ. ਨਗਰ, 15 ਜੁਲਾਈ : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਰਾਜ ਵਿੱਚ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਤਹਿਤ ਹੁਨਰ ਦੀ ਸਿਖਲਾਈ ਮੁਫ਼ਤ ਦਿੱਤੀ ਜਾ ਰਹੀ ਹੈ। ਹੁਨਰ ਸਿਖਲਾਈ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕਿੱਤਾ ਮੁੱਖੀ ਸਿਖਲਾਈ ਦੇ ਕੇ ਨੌਕਰੀ ਯੋਗ ਬਣਾਉਣਾ ਹੈ ਤਾਂ ਜੋ ਉਹ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਆਪਣੀ ਅਤੇ ਆਪਣੇ ਪਰਿਵਾਰ ਦੀ ਆਮਦਨ ਦਾ ਜ਼ਰੀਆ ਬਣ ਸਕਣ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਹਿਮਾਂਸੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਨੈਸਨਲ ਸਕਿਲ ਡਿਵੈਲਪਮੈਜ਼ਟ ਮਿਸ਼ਨ 15 ਜੁਲਾਈ 2015 ਨੂੰ ਸੁਰੂਆਤ ਕੀਤਾ ਗਿਆ ਸੀ। ਉਹਨਾ  ਕਿਹਾ ਗਿਆ ਕਿ ਅੱਜ ਦੇ ਸਮੇ ਵਿਚ ਸਫਲ ਹੋਣ ਲਈ ਹੁਨਰ ਮੰਦ ਹੋਣਾ ਜਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋ ਦੱਸਿਆ ਗਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਵੱਖ ਵੱਖ ਸਕਿਲ ਟਰੇਨਿੰਗ ਸੈਟਰਾਂ ਵਿਚ 6ਵਾ ਵਰਲਡ ਯੂਥ ਸਕਿਲ ਡੇ ਵੱਖ ਵੱਖ ਗਤੀਵਿਧੀਆਂ ਕਰ ਕੇ ਮਨਾਇਆ ਗਿਆ।




ਗੁਰਪ੍ਰੀਤ ਸਿੰਘ,ਬਲਾਕ ਮਿਸ਼ਨ ਮੇਨੈਜਰ ਵੱਲੋ ਦੱਸਿਆ ਗਿਆ ਕਿ ਵਰਲਡ ਯੂਥ ਸਕਿਲ ਡੇ ਲਈ ਟਰੇਨਿੰਗ ਪਾਰਟਨਰ ਦਾ ਸੈਲਟਰ ਖਰੜ, ਏ ਟੀ ਡੀ ਸੀ ਚੰਡੀਗੜ੍ਹ ਅਤੇ ਏਜੀਸੀਐਲ ਟੈਕਨੋਲੋਜੀ ਲਾਲੜੂ ਵੱਲੋ  ਪੰਜਾਬ ਹੈਰੀਟੇਜ਼ਜ ਅਤੇ ਟੂਰਿਸਮ ਪ੍ਰਮੋਸਨ ਸਕੀਮ ਅਧੀਨ ਤਿਆਰ ਕੀਤੀਆਂ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਕੇ ਲੋਕਾ ਨੂੰ ਜਾਗਰੂਕ ਕੀਤਾ ਗਿਆ।

ਇਸੇ ਤਰਾ ਸੈਵਿਸ ਇਨਫੋਟੈਕ ਮੋਹਾਲੀ, ਸੈਨ ਅੋਬਰਸੀਸ ਮੋਹਾਲੀ, ਸੁੱਖ ਅਮਰਿਤ ਸੁਸਾਇਟੀ ਖਰੜ, ਐਸ ਬੀ ਐਸ ਸੁਸਾਇਟੀ ਡੇਰਾਬੱਸੀ, ਨਿਸਵੋ ਖਰੜ, ਅਤੇ ਸਵਰਾਜ ਲਿਮਟਿਡ ਸਕਿਲ ਟਰੇਨਿੰਗ ਸੈਜ਼ਟਰ ਕੰਬਾਲਾ ਵੱਲੋ ਸਕਿਲ ਮੁਕਾਬਲੇ ਕਰਵਾਕੇ ਨੋਜਵਾਨਾ ਨੂੰ ਜਾਗਰੂਕ ਕੀਤਾ ਗਿਆ।



ਕਈ ਟਰੇਨਿੰਗ ਪਾਰਟਨਰਾਂ ਵੱਲੋ ਜਿਵੇ ਕਿ ਮੈਨਟਰ ਸਕਿਲ ਇੰਡੀਆਂ ਮੋਹਾਲੀ, ਰੋਕਮੇਨ ਇੰਡਸਟਰੀ ਟਰੇਨਿੰਗ ਸੈਜ਼ਟਰ ਕੁਰਾਲੀ, ਆਈ ਸੀ ਏ ਪੀ ਐਮ ਕੇ ਕੇ ਖਰੜ ਅਤੇ ਆਈ ਸੀ ਆਈ ਸੀ ਆਈ ਅਕੇਡਮੀਫਾਰ ਸਕਿਲ ਵੱਲੋ ਜੋ ਸਿਖਿਆਰਥੀਆ ਸਕਿਲਡ ਹੋ ਚੁੱਕੇ ਹਨ ਅਤੇ ਵੱਖ ਵੱਖ ਇੰਡਸਟਰੀਸ ਜਾ ਕੰਪਨੀਆਂ ਵਿਚ ਕੰਮ ਕਰਦੇ ਹਨ ਉਹਨਾ ਨਾਲ ਲਾਈਵ ਗੱਲਬਾਤ ਕੀਤੀ ਗਈ ਅਤੇ ਉਹਨਾ ਇਸ ਟਰੇਨਿਗ ਲਈ ਨੋਜਵਾਨਾ ਨੂੰ ਪ੍ਰੇਰਿਤ ਕੀਤਾ ਗਿਆ ।

 ਇਸ ਮੋਕੇ ਤੇ ਜਗਪ੍ਰੀਤ ਸਿੰਘ ਬਲਾਕ ਥੇਮੈਟਿਕ ਮੇਨੈਜਰ ਅਤੇ ਮਾਨਸੀ ਭਾਂਬਰੀ, ਟਰੇਨਿੰਗ ਅਤੇ ਪਲੇਸਮੈਜ਼ਟ ਮੇਨੈਜਰ ਵੀ ਮੋਜੂਦ ਸਨ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਕਰਵਾਏ ਜਾਂਦੇ ਹੁਨਰ ਨਾਲ ਸਬੰਧਤ ਕੋਰਸਾਂ ਦਾ ਲਾਹਾ ਲੈਣ ਲਈ ਮਿਸ਼ਨ ਦੇ ਦਫ਼ਤਰ ਕਮਰਾ ਨੰ: 453, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ—76, ਐਸ.ਏ.ਐਸ ਨਗਰ ਜਾਂ ਮੋਬਾਇਲਨੰ: 8872488853, 9216788884 ਤੇ ਸੰਪਰਕ ਕਰ ਸਕਦੇ ਹਨ।

ਗੁਰਮੀਤ ਸਿੰਘ ਕਾਂਗਰਸ ਬੈਕਵਰਡ ਸੈਲ ਦੀ ਮੁਹਾਲੀ ਇਕਾਈ ਦੇ ਚੇਅਰਮੈਨ ਨਿਯੁਕਤ

ਐਸ ਏ ਐਸ ਨਗਰ, 28 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਦੇ ਚੇਅਰਮੈਨ ਡਾ. ਗੁਰਿੰਦਰ ਪਾਲ ਸਿੰਘ ਬਿੱਲਾ ਵਲੋਂ ਸ. ਗੁਰਮੀਤ ਸਿੰਘ ਸਿਆਨ ਨੂੰ ਓ. ਬੀ.ਸੀ. ਸੈੱਲ, ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਵਲੋਂ ਇਹ ਨਿਯੁਕਤੀ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਸਿਫਾਰਿਸ਼ ਤੋਂ ਕੀਤੀ ਗਈ ਹੈ।



ਡਾ. ਗੁਰਿੰਦਰ ਪਾਲ ਸਿੰਘ ਬਿੱਲਾ ਵਲੋਂ ਸ. ਗੁਰਮੀਤ ਸਿੰਘ ਸਿਆਨ ਨੂੰ ਨਿਯੁਕਤੀ ਪੱਤਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਦੇ ਵਿੱਚ ਸ. ਸਿੱਧੂ ਦੀ ਰਿਹਾਇਸ਼ ਵਿਖੇ ਦਿੱਤਾ ਗਿਆ।

ਇਸ ਮੌਕੇ ਸ. ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ। 

ਇਸ ਮੌਕੇ ਮੁਹਾਲੀ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਮਿਉਂਸਪਲ ਕੌਸਲਰ ਸ਼੍ਰੀ ਪ੍ਰਮੋਦ ਕੁਮਾਰ ਮਿੱਤਰਾ, ਗੁਰਦੇਵ ਸਿੰਘ ਚੌਹਾਨ, ਪ੍ਰੇਮ ਕੁਮਾਰ ਚਾਂਦ, ਮੁਹਾਲੀ ਸ਼ਹਿਰੀ ਕਾਂਗਰਸ ਦੇ ਜਨਰਲ ਸਕੱਤਰ ਸ. ਮਨਮੋਹਨ ਸਿੰਘ , ਸਮਾਲ ਸਕੇਲ ਇੰਡਸਟਰੀ ਦੇ ਪ੍ਰਧਾਨ ਸ੍ਰ. ਜਸਵੰਤ ਸਿੰਘ ਬਿਲਖੂ , ਪ੍ਰੋਗਰੈਸਿਵ ਵੈਲਫ਼ੇਅਰ ਸੁਸਾਇਟੀ ਫੇਸ 5 ਦੇ ਜਨਰਲ ਸਕੱਤਰ ਸ੍ਰੀ ਮਦਨ ਲਾਲ ਬਾਂਸਲ, ਡੀ.ਪੀ ਵਧਵਾ, ਜੋਗਿੰਦਰ ਸਿੰਘ, ਅਮਰੀਕ ਸਿੰਘ ਅਤੇ ਨਰਿੰਦਰ ਵਰਮਾ ਦੀ ਮੌਜੂਦ ਸਨ।

ਸਥਾਨਕ ਨਾਟਕਕਾਰਾਂ ਤੇ ਨਿਰਦੇਸ਼ਕਾਂ ਨੇ ਵੈੱਬਸਾਈਟ ਜਾਰੀ ਕੀਤੀ

ਮੋਹਾਲ਼ੀ ਗੁਰਪ੍ਰੀਤ ਸਿੰਘ  ਕਾਂਸਲ 28 ਮਾਰਚ : ਹਰ ਸਾਲ ਦਾ 27 ਮਾਰਚ ਵਿਸ਼ਵ ਰੰਗਮੰਚ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮਕਸਦ ਲਈ ਯੂਨੈਸਕੋ ਵੱਲੋਂ ਸਥਾਪਤ ਇੰਟਰਨੈਸ਼ਨਲ ਥੀਏਰਟ ਇੰਸਟੀਚਿਊਟ ਵਿਸ਼ਵ ਪੱਧਰੀ ਨਾਟਕਕਾਰ, ਨਿਰਦੇਸ਼ਕ ਜਾਂ ਰੰਗਮੰਚ ਦੇ ਸੰਗੀਤਕਾਰ ਜਾਂ ਪਰਦੇ ਪਿਛਲੇ ਤਕਨੀਕੀ ਮੁਹਾਰਤ ਵਾਲ਼ੀ ਹਸਤੀ ਦਾ ਸੰਦੇਸ਼ ਹਾਸਿਲ ਕਰਦੀ ਹੈ, ਜਿਸਨੂੰ ਵਿਸ਼ਵ ਦੀਆਂ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਜਾਰੀ ਕੀਤਾ ਜਾਂਦਾ ਹੈ। ਇਹ ਸੰਦੇਸ਼ ਅਗਾਂਹ ਖੇਤਰੀ ਭਾਸ਼ਾਵਾਂ ਵਿੱਚ ਅਨੁਵਾਦ ਕਰਕੇ ਸਥਾਨਕ ਨਾਟ ਮੰਡਲੀਆਂ ਰੰਗਕਰਮੀਆਂ ਨਾਲ਼ ਸਾਂਝਾ ਕਰਦੀਆਂ ਹਨ ਅਤੇ ਇਹਦੇ ਨਾਲ਼ ਹਰ ਰੰਗਕਰਮੀ ਆਪਣੇ ਸਿਆਸੀ ਸਮਾਜੀ ਸਰੋਕਾਰਾਂ ਸਬੰਧੀ ਪ੍ਰਤੀਬੱਧਤਾ ਦਾ ਅਹਿਦ ਸਾਂਝਾ ਕਰਦਾ ਹੈ।



ਇਸ ਸਿਲਸਿਲੇ ਵਿੱਚ ਸੁਚੇਤਕ ਸਕੂਲ ਆੱਫ ਐਕਟਿੰਗ ਮੋਹਾਲ਼ੀ ਵੱਲੋਂ ਕੌਮਾਂਤਰੀ ਰੰਗਮੰਚ ਦਿਵਸ ਮਾਇਆ ਗਿਆ ਅਤੇ ਇਸ ਅਦਾਰੇ ਦੀ ਵੈੱਬਸਾਈਟ ਵੀ ਜਾਰੀ ਕੀਤੀ। ਇਸ ਵਿੱਚ ਸਥਾਨਕ ਰੰਗਕਰਮੀ, ਨਾਟਕਕਾਰ ਤੇ ਨਿਰਦੇਸ਼ਕਾਂ ਤੋਂ ਇਲਾਵਾ ਰੰਗਮੰਚੀ ਸੰਗੀਤ ਤੇ ਗਾਇਨ ਨਾਲ਼ ਜੁੜੇ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਜਸਵੰਤ ਕੌਰ ਦਮਨ, ਸੰਗੀਤਾ ਗੁਪਤਾ, ਸੰਜੂ ਸੋਲੰਕੀ, ਪ੍ਰਵੀਨ ਜੱਗੀ, ਹਰਮਨਪਾਲ ਸਿੰਘ ਤੇ ਸਲੀਮ ਸਿਕੰਦਰ, ਜਸਬੀਰ ਢਿਲੋਂ ਤੇ ਸਾਗਰ ਪੰਜਾਬੀ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਪੰਜਾਬ ਦੀ ਪਹਿਲੀ ਅਲਗੋਜ਼ਾ ਵਾਦਕ ਅਨੁਰੀਤ ਪਾਲ ਕੌਰ ਨੇ ਕੁਝ ਲੋਕ ਧੁਨਾਂ ਸੁਣਾਈਆਂ, ਜਿਨ੍ਹਾਂ ਦਾ ਬੁਗਚੂ ’ਤੇ ਗਗਨਦੀਪ ਸਿੰਘ ਸਹਿਯੋਗ ਕੀਤਾ। ਸਲੀਮ


ਸੁਚੇਤਕ ਰੰਗਮੰਚ ਮੋਹਾਲੀ ਦੇ ਜਨਰਲ ਸਕੱਤਰ ਸ਼ਬਦੀਸ਼ ਨੇ ਬਰਤਾਨਵੀ ਅਦਾਕਾਰਾ ਹੈਲੇਨ ਮਿਰੇਨ ਦੇ ਵਿਸ਼ਵ ਰੰਗਮੰਚ ਦਿਵਸ ਸੰਦੇਸ਼ ਦਾ ਪੰਜਾਬੀ ਅਨੁਵਾਦ ਸਾਂਝਾ ਕੀਤਾ ਤੇ ਕੁਝ ਗੱਲਾਂ ਮਹਾਨ ਕਲਾਕਾਰ ਦੇ ਜੀਵਨ ਸੰਘਰਸ਼ ਸਬੰਧੀ ਵੀ ਕੀਤੀਆਂ। ਇਨ੍ਹਾਂ ਵਿੱਚ ਉਸਦਾ ਕਰੋਨਾ ਮਹਾਂਮਾਰੀ ਦੌਰਾਨ ਰੰਗਕਰਮੀਆਂ ਦੀ ਸਹਾਇਤਾ ਲਈ ਉਠਾਈ ਆਵਾਜ਼ ਦਾ ਜ਼ਿਕਰ ਉਚੇਚੇ ਤੌਰ ’ਤੇ ਕੀਤਾ ਗਿਆ। ਇਸ ਗੱਲਬਾਤ ਵਿੱਚ ਕਿਸਾਨ ਅੰਦੋਲਨ ਦੇ ਪੱਖ ਤੇ ਵਿਰੋਧ ਵਿੱਚ ਆਏ ਫ਼ਿਲਮ ਜਗਤ ਦੇ ਕਲਾਕਾਰਾਂ ਦੀ ਚਰਚਾ ਵੀ ਸ਼ਾਮਲ ਸੀ।


ਉਨ੍ਹਾਂ ਤੋਂ ਬਾਅਦ ਵੱਖ-ਵੱਖ ਬੁਲਾਰਿਆਂ ਨੇ ਰੰਗਮੰਚ ਦੇ ਸਾਹਮਣੇ ਖੜੀਆਂ ਚੁਣੌਤੀਆਂ ਅਤੇ ਔਖੇ ਹਾਲਾਤ ਵਿੱਚ ਰੰਗਮੰਚੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਸੁਚੇਤਕ ਰੰਗਮੰਚ ਤੇ ਐਕਟਿੰਗ ਸਕੂਲ ਦੀ ਨਿਰਦੇਸ਼ਕ ਅਨੀਤਾ ਸ਼ਬਦੀਸ਼ ਨੇ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਸਾਲ ਅਚਨਚੇਤ ਹੋਏ ਲਾੱਕਡਾਊਨ ਨੇ ਵਿਸ਼ਵ ਰੰਗਮੰਚ ਦਿਵਸ ਨਾ ਮਨਾਏ ਜਾਣ ਲਈ ਮਜਬੂਰ ਕਰ ਦਿੱਤਾ ਸੀ, ਹਾਲਾਂਕਿ ਅਸੀਂ ਕੌਮਾਂਤਰੀ ਸੰਦੇਸ਼ ਦੇਣ ਪਾਕਿਸਤਾਨੀ ਪੰਜਾਬ ਦੇ ਨਾਟਕਕਾਰ ਸ਼ਾਹਿਦ ਨਦੀਮ ਨਾਲ਼ ਸੋਸ਼ਲ ਮੀਡੀਆ ’ਤੇ ਗੱਲਾਂ ਕਰ ਸਕੇ ਸਾਂ। ਇਸ ਵਾਰ ਹੋਰ ਇੰਤਜ਼ਾਰ ਕਰਨਾ ਸਵੀਕਾਰ ਨਹੀਂ ਸੀ। ਇਸੇ ਲਈ ਜੁੜ ਬੈਠੇ ਹਾਂ ਅਤੇ ਆਸ ਕਰਦੇ ਹਾਂ ਕਿ ਅਗਲੇ ਵਰ੍ਹੇ ਆਮ ਵਾਂਗ ਵਿਸ਼ਾਲ ਪੱਧਰ ’ਤੇ ਸਮਾਗਮ ਕਰ ਸਕਾਂਗੇ।

ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਦੇ ਚੇਅਰਮੈਨ ਵੱਲੋਂ ਪਿੰਡਾਂ ਦੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ

ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 23 ਮਾਰਚ :  ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ 'ਤੇ ਕਰਵਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਫੰਡਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਇਥੇ ਆਪਣੇ ਦਫਤਰ ਵਿੱਚ ਪਿੰਡਾ ਦੀਆਂ ਪੰਚਾਇਤਾ ਦੇ ਮੈਂਬਰਾਂ ਅਤੇ ਹੋਰਨਾ ਮੋਹਤਵਰਾ ਨਾਲ ਮੀਟਿੰਗ ਉਪਰੰਤ ਕੀਤਾ।


ਉਹਨਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਬੁਲੰਦੀਆਂ ਵੱਲ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਹੀਦਾ ਹੈ।

ਮੀਟਿੰਗ ਵਿੱਚ ਗ੍ਰਾਮ ਪੰਚਾਇਤ ਪਿੰਡ ਮੁੰਧੋ ਸੰਗਤੀਆਂ ਨੇ ਪਿੰਡ ਦੇ ਸਕੂਲ, ਪੇਵਰ ਲਗਾਉਣ, ਟੋਭੇ ਦੇ ਸੁਧਾਰ ਅਤੇ ਸ਼ਮਸ਼ਾਨਘਾਟ ਸਬੰਧੀ ਮੰਗਾਂ ਰੱਖੀਆਂ। ਇਸੇ ਤਰਾਂ ਗ੍ਰਾਮ ਪੰਚਾਇਤ ਨੰਗਲੀਆ ਨੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਪਾਈਪ ਪਾਉਣ ਅਤੇ ਕੰਮਿਊਨਿਟੀ ਸੈਂਟਰ ਦੀ ਮੁਰੰਮਤ ਆਦਿ ਸਬੰਧੀ ਮੰਗਾਂ ਰੱਖੀਆਂ। ਇਸ ਮੌਕੇ ਚੇਅਰਮੈਨ ਸ੍ਰੀ ਵਿਜੈ ਕੁਮਾਰ ਸ਼ਰਮਾ ਟਿੰਕੂ ਨੇ ਉਪਰੋਕਤ ਮੰਗਾ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ।

ਇਸ ਮੌਕੇ ਪ੍ਰੇਮ ਕੁਮਾਰ ਖੋਜ ਅਫਸਰ, ਰਣਜੀਤ ਸਿੰਘ ਨੰਗਲੀਆਂ ਸੀਨੀਅਰ ਆਗੂ, ਜਸਪਾਲ ਸਿੰਘ ਸਰਪੰਚ ਮੁੰਧੋ ਸੰਗਤੀਆਂ, ਐਡਵੋਕੇਟ ਧੀਰਜ ਕੌਸ਼ਲ, ਸਾਬਕਾ ਕਮਿਸ਼ਨਰ ਸੁਖਦੀਪ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਚੋਹਲਟਾ ਖੁਰਦ ਅਤੇ ਕੁਲਦੀਪ ਸਿੰਘ ਹਾਜ਼ਰ ਸਨ ।

ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ

ਐਸ ਏ ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 21 ਮਾਰਚ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ ਦੌਰਾਨ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਆਖਿਆ ਕਿ ਜ਼ਿਲ੍ਹੇ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਵੱਖ ਵੱਖ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸੰਸਦ ਮੈਂਬਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਵਿਕਾਸ ਕਰਵਾ ਕੇ ਜ਼ਿਲ੍ਹੇ ਦੀ ਕਾਇਆ ਕਲਪ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਐਸ ਏ ਐਸ ਨਗਰ ਦਾ ਕਰੀਬ 49 ਕਰੋੜ 41 ਲੱਖ ਰੁਪਏ, ਬਲਾਕ ਸੰਮਤੀ ਡੇਰਾਬਸੀ ਦਾ ਕਰੀਬ 04 ਕਰੋੜ ਰੁਪਏ, ਬਲਾਕ ਸੰਮਤੀ ਮਾਜਰੀ ਦਾ ਕਰੀਬ 02 ਕਰੋੜ 12 ਲੱਖ ਰੁਪਏ ਅਤੇ ਬਲਾਕ ਸੰਮਤੀ ਖਰੜ ਦਾ ਕਰੀਬ 03 ਕਰੋੜ 53 ਲੱਖ ਰੁਪਏ ਦਾ ਬਜਟ ਪ੍ਰਵਾਨ ਕੀਤਾ ਗਿਆ। ਇਸ ਦੇ ਨਾਲ ਨਾਲ ਕਰੀਬ 36 ਕਰੋੜ 55 ਲੱਖ ਰੁਪਏ ਦਾ ਮਗਨਰੇਗਾ ਸਬੰਧੀ ਲੇਬਰ ਬਜਟ ਵੀ ਪ੍ਰਵਾਨ ਕੀਤਾ ਗਿਆ।


ਇਸ ਮੌਕੇ ਸੰਸਦ ਮੈਂਬਰ ਨੇ ਜਿੱਥੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਦੀਆਂ ਸਮੇਂ ਸਮੇਂ ਉਤੇ ਟਰੇਨਿੰਗਜ਼ ਕਰਵਾਉਣ ਲਈ ਕਿਹਾ, ਉਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੀ ਆਮਦਨ ਵਧਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਨਾਲ ਹੀ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਮੁਹੱਈਆ ਕਰਰਵਾਈਆਂ ਜਾ ਰਹੀਆਂ ਸਹੂਲਤਾਂ ਸਬੰਧੀ ਖ਼ੁਦ ਨਿਗਰਾਨੀ ਰੱਖਣ, ਜੇ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਫੌਰੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਸ ਨੂੰ ਦੂਰ ਕਰਵਾਇਆ ਜਾਵੇ।

ਇਸ ਮੌਕੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ਼੍ਰੀਮਤੀ ਜਸਵਿੰਰ ਕੌਰ, ਵਾਈਸ ਚੇਅਰਮੈਨ ਕੁਲਵੰਤ ਸਿੰਘ, ਡੀ ਡੀ ਪੀ ਓ ਸ਼੍ਰੀ ਡੀ.ਕੇ. ਸਾਲਦੀ, ਕਰਨੈਲ ਸਿੰਘ, ਮੋਹਨ ਸਿੰਘ, ਯਾਦਵਿੰਦਰ ਸਿੰਘ ਕੰਗ, ਸ਼੍ਰੀਮਤੀ ਰਣਵੀਰ ਕੌਰ ਅਤੇ ਵੱਖ ਵੱਖ ਅਧਿਕਾਰੀ ਮੌਜੂਦ ਸਨ।

ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਮੋਹਾਲੀ ਵੱਲੋਂ ਲੋੜਵੰਦ ਧੀ ਦੇ ਵਿਆਹ ਲਈ ਕੀਤਾ ਸਾਮਾਨ ਸਪੁਰਦ

ਮੋਹਾਲੀ ,  ਗੁਰਪ੍ਰੀਤ ਸਿੰਘ ਕਾਂਸਲ 21 ਮਾਰਚ   : ਸਮਾਜ ਸੇਵਾ  ਵਿੱਚ ਲਗਾਤਾਰ ਸਰਗਰਮ ਰਹਿਣ ਵਾਲੀ ਸੰਸਥਾ - ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ (  ਰਜਿ.) ਮੋਹਾਲੀ ਵਲੋਂ ਅੱਜ ਇਕ ਲੋਡ਼ਵੰਦ ਧੀ ਸ਼ਰਨਦੀਪ  ਕੌਰ ਨੂੰ ਵਿਆਹ ਦਾ ਸਾਮਾਨ ਸਪੁਰਦ ਕੀਤਾ ਗਿਆ  । ਇਹ ਸਾਮਾਨ ਸੰਸਥਾ ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ ਨੇ ਆਪਣੇ ਪਰਿਵਾਰ ਸਮੇਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਹਮੀਦੀ ਵਿਖੇ ਲੜਕੀ ਸ਼ਰਨਦੀਪ ਕੌਰ ਦੇ  ਗ੍ਰਹਿ ਵਿਖੇ ਪੁੱਜ ਕੇ ਖ਼ੁਦ ਪਰਿਵਾਰ ਦੇ ਹਵਾਲੇ ਕੀਤਾ  ।ਇਸ ਮੌਕੇ ਤੇ ਲੜਕੀ ਦੀ ਮਾਤਾ ਜਗਦੀਪ ਕੌਰ ਨੇ ਸੰਸਥਾ -  ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਮੋਹਾਲੀ  ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ।


 ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ( ਰਜਿ.) ਮੋਹਾਲੀ ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਦਾ ਲੋੜਵੰਦ ਪਰਿਵਾਰਾਂ ਦੇ ਲਈ  ਆਪਣੇ ਵੱਲੋਂ ਬਣਦੀ ਸਹਾਇਤਾ ਪ੍ਰਦਾਨ ਕਰਦੀ ਰਹਿੰਦੀ ਹੈ  ।ਅਤੇ ਪਿੰਡ ਹਮੀਦੀ ਦੇ ਹੀ ਮੇਰੇ ਇੱਕ ਪੁਰਾਣੇ ਦੋਸਤ ਨੇ ਲੜਕੀ ਸ਼ਰਨਦੀਪ ਕੌਰ  ਦੇ ਪਰਿਵਾਰ ਦੀ ਆਰਥਿਕ ਸਥਿਤੀ ਬਾਰੇ ਚਾਨਣਾ ਪਾਇਆ ਤਾਂ ਉਨ੍ਹਾਂ ਸੰਸਥਾ ਦੇ ਪ੍ਰਧਾਨ  ਨਾਲ ਗੱਲ ਕੀਤੀ ਤਾਂ ਤੁਰੰਤ  ਇੱਕ ਮੀਟਿੰਗ ਮੁਹਾਲੀ ਵਿਖੇ ਫੇਜ਼ ਗਿਆਰਾਂ ਸਥਿਤ ਦਫਤਰ ਵਿਖੇ  ਸੰਸਥਾ ਦੇ ਪ੍ਰਧਾਨ ਵੱਲੋਂ ਇਕ ਮੀਟਿੰਗ ਸੱਦ ਕੇ ਇਸ ਵਿਚ ਇਹ ਮਤਾ ਪਾਸ ਕੀਤਾ ਗਿਆ ਕਿ ਸੰਸਥਾ ਵੱਲੋਂ ਜੋ ਮੱਦਦ ਕੀਤੀ ਜਾ ਸਕੇ , ਉਹ ਕਰਨੀ ਚਾਹੀਦੀ ਹੈ ਅਤੇ ਲੜਕੀ ਦੇ ਲਈ ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਤੁਰੰਤ ਇਕੱਠਾ ਕਰਕੇ ਅੱਜ ਅਸੀਂ ਆਪਣੇ ਪਰਿਵਾਰ ਸਮੇਤ ਲੜਕੀ ਦੀ ਮਾਤਾ ਜਗਦੀਪ ਕੌਰ ਅਤੇ  ਅਤੇ ਧੀ ਸ਼ਰਨਦੀਪ ਕੌਰ ਨੂੰ ਸੌਂਪ ਦਿੱਤਾ ਹੈ  ਅਤੇ ਅੱਜ ਇਹ ਕੰਮ ਕਰਦਿਆਂ ਮੈਨੂੰ ਜਿੰਨੀ ਖ਼ੁਸ਼ੀ ਆਤਮਿਕ ਸੰਤੁਸ਼ਟੀ ਮਿਲ ਰਹੀ ਹੈ ,ਉਸ ਨੂੰ ਮੈਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ । ਪੁੱਛੇ ਇੱਕ ਸੁਆਲ ਦੇ ਜੁਆਬ ਵਿੱਚ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਅਗਾਂਹ ਵੀ ਸਮਾਜ ਸੇਵੀ ਕੰਮਾਂ ਦੇ ਵਿੱਚ ਸੰਸਥਾ ਵੱਲੋਂ ਇਸ ਤਰ੍ਹਾਂ ਦੀ ਮਦਦ ਜਾਰੀ ਰੱਖਣਗੇ  । ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਸ ਵਿੱਚ ਸੰਸਥਾ ਤੋਂ ੲਿਲਾਵਾ ਹੋਰ ਵੀ ਦਾਨੀ ਸੱਜਣਾਂ ਵੱਲੋਂ ਸਾਮਾਨ ਭੇਜਿਆ ਗਿਆ ਹੈ  ।ਇਸ ਮੌਕੇ ਰਾਜਵਿੰਦਰ ਸਿੰਘ ਗਿੱਲ ਨੇ ਉੱਘੇ ਸਮਾਜ ਸੇਵੀ ਅਤੇ ਸਵਰਗੀ ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਪਰਸਨ ਸ੍ਰੀਮਤੀ ਜਗਜੀਤ ਕੌਰ ਕਾਹਲੋਂ ਦਾ ਵੀ ਧੰਨਵਾਦ  ਕੀਤਾ।   ਇਸ ਮੌਕੇ ਤੇ ਲੜਕੀ ਦੇ ਤਾਇਆ ਜਸਵਿੰਦਰ ਸਿੰਘ ਫੁੱਫੜ  ,ਤਰਸੇਮ ਸਿੰਘ , ਮਾਮਾ ਗੁਰਪ੍ਰੀਤ ਸਿੰਘ , ਗੁਰਪਾਲ ਸਿੰਘ ਅਤੇ ਨਾਨੀ ਮਲਕੀਅਤ ਕੌਰ ਵੀ ਹਾਜ਼ਰ ਸਨ  ।

ਲੁੱਟ-ਖੋਹ ਦੇ ਦੋਸ਼ ਹੇਠ ਮੁਲਜ਼ਮ ਕਾਬੂ ਖੋਹ ਕੀਤਾ ਮੋਬਾਇਲ ਫੋਨ ਬ੍ਰਾਮਦ

 ਐਸ. ਏ. ਐਸ. ਨਗਰ, ਗੁਰਪ੍ਰੀਤ ਸਿੰਘ ਕਾਂਸਲ 20 ਮਾਰਚ : ਸ੍ਰੀ ਸਤਿੰਦਰ ਸਿੰਘ, ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ  ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਮੁਲਜ਼ਮ ਮੋਹਿਤ ਕੁਮਾਰ ਨੂੰ ਕਾਬੂ ਕਰ ਕੇ ਉਸ ਪਾਸੋ ਖੋਹ ਕੀਤਾ ਮੋਬਾਇਲ ਫੋਨ ਬ੍ਰਾਮਦ ਕੀਤਾ।


ਐਸ.ਐਸ.ਪੀ ਸਤਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਮੋਹਿਤ ਕੁਮਾਰ ਉਮਰ ਕਰੀਬ 25 ਸਾਲ  ਵਾਸੀ ਪਿੰਡ ਮੁਨਸੀਵਾਲਾ ਥਾਣਾ ਦਿੜਬਾ, ਜਿਲ੍ਹਾ ਸੰਗਰੂਰ, ਹਾਲ ਵਾਸੀ ਮਕਾਨ ਨੰਬਰ 127 ਅਜਾਦ ਕਲੋਨੀ, ਬਲੌਂਗੀ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਰਹਿਣ ਵਾਲਾ ਹ, ਜੋ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਮੁਲਜ਼ਮ ਮੋਹਿਤ ਕੁਮਾਰ ਸੁੰਨਸਾਨ ਰਸਤਿਆਂ 'ਤੇ ਇਕੱਲੇ ਜਾ ਰਹੇ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਪਾਸੋਂ ਮੋਬਾਇਲ ਫੋਨ ਆਦਿ ਦੀ ਖੋਹ ਕਰਦਾ ਸੀ।


ਮੁਲਜ਼ਮ ਨੂੰ ਕਰਾਇਮ ਬਰਾਂਚ ਮੋਹਾਲੀ ਦੀ ਟੀਮ ਨੇ ਦਸਹਿਰਾ ਗਰਾਊਂਡ ਬਲੌਗੀ ਵਿੱਚ ਕਾਬੂ ਕਰਕੇ ਗ੍ਰਿਫਤਾਰ ਕੀਤਾ ਹੈ। ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜਿਸ ਮੋਬਾਇਲ ਦੀ ਵੀ ਉਹ ਵਰਤੋਂ ਕਰ ਰਿਹਾ ਹੈ। ਉਹ ਵੀ ਉਸ ਨੇ ਬਲੌਂਗੀ ਵਿੱਚ ਹੀ ਸੁੰਨਸਾਨ ਜਗ੍ਹਾ ਪਰ ਇਕੱਲੇ ਜਾ ਰਹੇ ਵਿਅਕਤੀ ਪਾਸੋਂ ਖੋਹ ਕੀਤਾ ਸੀ।ਇਸ ਸਬੰਧ ਵਿੱਚ ਪਹਿਲਾਂ ਹੀ ਥਾਣਾ ਬਲੌਂਗੀ ਵਿਖੇ ਮੁਕੱਦਮਾ ਨੰਬਰ ਦਰਜ ਹੈ।

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਇਸ ਦੀ ਡੂੰਘਾਈ ਨਾਲ ਪੁੱਛ ਪੜਤਾਲ ਕਰਨ ਤੇ ਹੋਰ ਵੀ ਖੋਹ ਦੀਆਂ ਵਾਰਦਾਤਾਂ ਦਾ ਖੁਲਾਸਾ ਹੋ ਸਕਦਾ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

ਇੱਕ ਦੇਸੀ ਕੱਟਾ 315 ਬੋਰ ਅਤੇ 04 ਜਿੰਦਾ ਕਾਰਤੂਸ ਸਮੇਤ ਕੀਤਾ ਦੋਸ਼ੀ ਗ੍ਰਿਫਤਾਰ

ਐਸ ਏ ਐਸ ਨਗਰ ਗੁਰਪ੍ਰੀਤ ਸਿੰਘ ਕਾਂਸਲ 19 ਮਾਰਚ : ਮੁਕੱਦਮਾ ਨੰ 16 ਮਿਤੀ 19/03/2021 ਅ/ਧ 25-54-59 ਆਰਮਜ ਐਕਟ ਥਾਣਾ ਹੰਡੇਸਰਾ ਸਤਿੰਦਰ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ  ਦੀ ਸੁਚੱਜੀ ਅੱਗਵਾਈ ਅਧੀਨ ਸ੍ਰੀਮਤੀ ਡਾ ਰਵਜੋਤ ਕੌਰ ਗਰੇਵਾਲ ਐਸ.ਪੀ. ਰੂਰਲ ਅਤੇ ਸ. ਗੁਰਬਕਸੀਸ ਸਿੰਘ ਮਾਨ ਡੀ.ਐਸ.ਪੀ ਡੇਰਾਬੱਸੀ, ਜਿਲਾ ਮੋਹਾਲੀ ਦੀ ਨਿਗਰਾਨੀ ਹੇਠ ਇਸ ਗੁਰਬੀਰ ਸਿੰਘ ਮੁੱਖ ਅਫਸਰ ਥਾਣਾ ਹੰਡੇਸਰਾ ਅਤੇ ਪੁਲਿਸ ਪਾਰਟੀ ਦੇ ਹੰਡੇਸਰਾ ਏਰਿਆ ਵਿੱਚ ਸ਼ੱਕੀ ਅਤੇ ੜੇੜੇ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।


 ਜੋ ਦੋਰਾਨੇ ਚੈਕਿੰਗ ਪੁਲਿਸ ਪਾਰਟੀ ਨੇ ਦੋਸ਼ੀ ਸਾਹਿਲ ਪੁੱਤਰ ਖੇਮ ਚੰਦ ਵਾਸੀ ਪਿੰਡ ਹੰਡੇਸਰਾ ਥਾਣਾ ਹੰਡੇਸਰਾ ਜਿਲਾ ਐਸ.ਏ.ਐਸ ਨਗਰ ਨੂੰ ਸਮੇਤ ਇੱਕ ਦੇਸੀ ਕੱਟਾ 315 ਬੋਰ ਅਤੇ 04 ਜਿੰਦਾ ਕਾਰਤੂਸ ਦੇ ਗ੍ਰਿਫਤਾਰ ਕੀਤਾ। ਦੋਸੀ ਨੂੰ ਕੱਲ ਮਿਤੀ 20/3/21 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਕੱਦਮੇ ਦੀ ਅਗਲੀ ਤਫਤੀਸ ਅਮਲ ਵਿੱਚ ਲਿਆ ਕੇ ਦੋਸ਼ੀ ਪਾਸੋ ਹੋਰ ਬ੍ਰਰਾਮਦਗੀ ਕਰਵਾਈ ਜਾਵੇਗੀ।

ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਨੇ 19 ਮਾਰਚ ਨੂੰ ‘ਕੌਮੀ ਪੋਲਟਰੀ ਦਿਵਸ’ ਮਨਾਇਆ

 ਐਸ.ਏ.ਐਸ. ਨਗਰ, ਗੁਰਪ੍ਰੀਤ ਸਿੰਘ ਕਾਂਸਲ 19 ਮਾਰਚ : ਗੁਰੂ ਅੰਗਦ ਦੇਵ ਵੈਟੀਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਨੇ 19 ਮਾਰਚ,2021 ਨੂੰ ਕੁਰਾਲੀ ਸਥਿਤ ਕੇ.ਵੀ.ਕੇ. ਦਫ਼ਤਰ ਵਿਖੇ ‘ਕੌਮੀ ਪੋਲਟਰੀ ਦਿਵਸ’ ਮਨਾਇਆ । ਇਸ ਸਮਾਰੋਹ ਵਿੱਚ ਛੋਟੇ ਪੋਲਟਰੀ ਫਾਰਮਰ ਦੇ ਕੋਰਸ ਦੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਅਤੇ ਕਿਸਾਨਾਂ ਨੇ ਭਾਗ ਲਿਆ।


ਇਹ ਸਮਾਗਮ ਲੋਕਾਂ ਵਿੱਚ ਪੋਲਟਰੀ ਚਿਕਨ/ਅੰਡੇ/ਪੋਲਟਰੀ ਉਤਪਾਦਾਂ ਦੀ ਮਹੱਤਤਾ ਅਤੇ ਪੌਸ਼ਟਿਕਤਾ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ। ਲਾਈਵਸਟਾਕ ਪ੍ਰੋਡਕਸ਼ਨ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸ਼ਸ਼ੀ ਪਾਲ ਨੇ ਇਸ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਦੱਸਿਆ ਕਿ ਪੋਲਟਰੀ ਮੀਟ/ਅੰਡੇ/ਪੋਲਟਰੀ ਉਤਪਾਦ ਜਾਨਵਰਾਂ ਤੋਂ ਮਿਲਣ ਵਾਲੇ ਪ੍ਰੋਟੀਨ ਦੇ ਸਭ ਤੋਂ ਸਸਤੇ ਤੇ ਕਿਫਾਇਤੀ ਸਰੋਤ ਹਨ ਜੋ ਕਿ ਮਨੱਖ ਦੇ ਸੰਪੂਰਨ ਵਿਕਾਸ ਲਈ ਬਹੁਤ ਲੋੜੀਂਦੇ ਹਨ।
ਇਸ ਪ੍ਰੋਗਰਾਮ ਦੌਰਾਨ ਕੇ.ਵੀ.ਕੇ. ਰੋਪੜ ਤੋਂ ਅਸਿਸਟੈਂਟ ਪ੍ਰੋਫੈਸਰ ( ਐਨੀਮਲ ਨਿਊਟ੍ਰੀਸ਼ਨਿਸਟ) ਨੇ ਦੱਸਿਆ ਕਿ ਅੰਡਿਆਂ ਦੇ ਨਾਲ-ਨਾਲ ਪੋਲਟਰੀ ਦੁਨੀਆਂ ਵਿੱਚ ਦੂਜੇ ਸਭ ਤੋਂ ਵੱਧ ਖਾਧੇ ਜਾਣ ਵਾਲੇ ਮੀਟ ਦੀ ਕਿਸਮ ਹੈ। ਮੀਟ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਪੋਲਟਰੀ ਵਿੱਚ ਚਰਬੀ ਅਤੇ ਕਲੈਸਟ੍ਰੌਲ ਦੀ ਬਹੁਤ ਘੱਟ ਮਾਤਰਾ ਮੌਜੂਦ ਹੁੰਦੀ ਹੈ। ਪੋਲਟਰੀ ਮੀਟ ਦਾ ਸੇਵਨ ਸਾਡੀ ਸਿਹਤ ਲਈ ਚੰਗਾ ਹੈ ਕਿਉਂਕਿ ਇਸ ਤੋਂ ਚੰਗੀ ਗੁਣਵੱਤਾ ਦੇ ਪ੍ਰੋਟੀਨ ਦੇ ਨਾਲ-ਨਾਲ ਪੌਸ਼ਟਿਕ ਖੁਰਾਕ ਪ੍ਰਾਪਤ ਹੁੰਦੀ ਹੈ। ਇਸ ਦੌਰਾਨ ਅਸਿਸਟੈਂਟ ਪੋ੍ਰਗਰਾਮ (ਬਾਗ਼ਬਾਨੀ ) ਡਾ. ਮੁਨੀਸ਼ ਸ਼ਰਮਾ ਨੇ ਪੋਲਟਰੀ ਉਤਪਾਦਨ ਦੀ ਲਾਗਤ ਘਟਾਉਣ ਅਤੇ ਗ਼ੈਰ-ਪ੍ਰਚਲਿਤ ਫੀਡ ਦੀ ਯੋਗ ਵਰਤੋਂ ਲਈ ਹੌਟੀ-ਪੋਲਟਰੀ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਕਿਹਾ।

Wikipedia

Search results

Powered By Blogger